ਪੰਜਾਬ
ਜਲੰਧਰ ਦੀ ਦਾਣਾ ਮੰਡੀ ਨੇੜੇ ਮਿਲੀ ਇੱਕ ਵਿਅਕਤੀ ਦੀ ਲਾਸ਼, ਬੇਰਹਮੀ ਨਾਲ ਕੀਤਾ ਗਿਆ ਕਤਲ

ਜਲੰਧਰ, ਐਚ ਐਸ ਚਾਵਲਾ। ਜਲੰਧਰ ਦੀ ਦਾਣਾ ਮੰਡੀ ਨੇੜੇ ਸ਼ਨੀਵਾਰ ਸਵੇਰੇ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ। ਫਿਲਹਾਲ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਮਿਲੀ ਜਾਣਕਾਰੀ ਮੁਤਾਬਿਕ ਅੱਜ ਸਵੇਰੇ ਕਰੀਬ 9.15 ਵਜੇ ਕਿਸੇ ਰਾਹਗੀਰ ਨੇ ਪੁਲੀਸ ਕੰਟਰੋਲ ਰੂਮ ਨੂੰ ਇਸ ਬਾਰੇ ਸੂਚਨਾ ਦਿੱਤੀ ਸੀ। ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ. 2 ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ ਮੰਨਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਇੱਥੇ ਸੁੱਟ ਦਿੱਤੀ ਗਈ। ਪੁਲਿਸ ਨੇ ਲਾਸ਼ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤੀ ਹੈ। ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।





























