ਜਲੰਧਰ, ਐਚ ਐਸ ਚਾਵਲਾ। ਮਾਨਯੋਗ Smt. Dhanpreet Kaur IPS, ਕਮਿਸ਼ਨਰ ਪੁਲਿਸ ਜਲੰਧਰ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤੇ ਈ-ਮੇਲ ਰਾਹੀ ਧਮਕੀ ਦੇਕੇ ਫਿਰੋਤੀ ਮੰਗਣ ਵਾਲਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ PPS/ਡੀ.ਸੀ.ਪੀ ਇੰਨਵੈਸਟੀਗੇਸ਼ਨ ਅਤੇ ਸ਼੍ਰੀ ਹਰਿੰਦਰ ਸਿੰਘ ਗਿੱਲ PPS/ਏ.ਡੀ.ਸੀ.ਪੀ-2 ਜਲੰਧਰ ਅਤੇ ਸ੍ਰੀ ਪਰਮਿੰਦਰ ਸਿੰਘ PPS/ਏ.ਸੀ.ਪੀ ਮਾਡਲ ਟਾਊਨ ਜੀ ਦੀ ਯੋਗ ਅਗਵਾਈ ਹੇਠ
ਇੰਸਪੈਕਟਰ ਬਲਵਿੰਦਰ ਕੁਮਾਰ ਮੁੱਖ ਅਫਸਰ ਥਾਣਾ ਡਵੀਜਨ ਨੰਬਰ 6 ਕਮਿਸ਼ਨਰੇਟ ਜਲੰਧਰ ਦੀ ਨਿਗਰਾਨੀ ਹੇਠ ASI ਸੁਸ਼ੀਲ ਕੁਮਾਰ ਨੇ ਮੁਕਦਮਾ ਨੰਬਰ 275 ਮਿਤੀ 20-12-2025 ਜੁਰਮ 308(4), 308(7), 351, 61(2) BNS ਥਾਣਾ ਡਿਵੀਜ਼ਨ ਨੰਬਰ 6 ਕਮਿਸ਼ਨਰੇਟ ਜਲੰਧਰ ਦਰਖਾਸਤ ਵੱਲੋ ਰਜੇਸ਼ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਮਾਡਲ ਟਾਊਨ, ਜਲੰਧਰ ਨੂੰ ਉਸਦੀ ਨਿੱਜੀ ਈ.ਮੇਲ ਤੇ ਧਮਕੀ ਭਰੀਆਂ ਈ-ਮੇਲ ਰਾਹੀ ਫਿਰੌਤੀ ਦੀ ਮੰਗ ਕਰਨ ਸਬੰਧੀ ਦਰਜ ਰਜਿਸਟਰ ਕੀਤਾ ਗਿਆ ਸੀ। ਜਿਸ ਸਬੰਧੀ ਕਾਰਵਾਈ ਕਰਦੇ ਹੋਏ ਮਿਤੀ 24-12-2025 ਨੂੰ ਦੋਰਾਨੇ ਤਫਤੀਸ਼ ਦੋਸ਼ਣ ਕਮਲਜੀਤ ਕੌਰ ਪਤਨੀ ਪ੍ਰਦੀਪ ਸਿੰਘ ਵਾਸੀ ਨਿਊ ਗਰੀਨ ਮਾਡਲ ਟਾਊਨ ਜਲੰਧਰ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਹੋਰ ਪੁੱਛ ਗਿੱਛ ਕੀਤੀ ਜਾਵੇਗੀ।
















