
PRIME INDIAN NEWS
ਪੰਜਾਬ ਦੇ ਤਰਨਤਾਰਨ ਇਲਾਕੇ ਦੇ ਰਹਿਣ ਵਾਲੈ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ। ਨੌਜਵਾਨ ਡਰਾਈਵਰੀ ਕਰਦਾ ਸੀ। ਮ੍ਰਿਤਕ ਦੀ ਪਹਿਚਾਣ ਪਿੰਡ ਪੰਜਵੜ ਕਲਾਂ ਦੇ ਸੁਬੇਗ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸੁਬੇਗ ਸਿੰਘ 8 ਮਹੀਨੇ ਪਹਿਲਾਂ ਕੈਨੇਡਾ ਚਲਾ ਗਿਆ ਸੀ। ਉਸਦੀ ਮੌਤ ਦੀ ਖ਼ਬਰ ਤੋਂ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਤਾ ਪਿਤਾ, ਪਤਨੀ ਤੇ 2 ਸਾਲ ਦੀ ਬੇਟੀ ਛੱਡ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੱਲ੍ਹ ਉਹ ਟਰੱਕ ਵਿੱਚੋਂ ਸਮਾਨ ਉਤਾਰ ਰਿਹਾ ਸੀ ਤਾਂ ਟਰੱਕ ਵਿੱਚ ਲੱਦਿਆ ਸਾਮਾਨ ਉਸ ‘ਤੇ ਡਿੱਗ ਪਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸੁਬੇਗ ਸਿੰਘ ਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਵਿੱਚ ਹੀ ਕੀਤਾ ਜਾਵੇਗਾ।





























