ਦੇਸ਼ਦੁਨੀਆਂਪੰਜਾਬ

ਭਾਰਤੀ ਫੌਜ ’ਚ ਅਗਨੀਵੀਰ ਭਰਤੀ ਸਬੰਧੀ ਸੈਮੀਨਾਰ , ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਤੇ ਹੋਰ ਜ਼ਰੂਰੀ ਹਦਾਇਤਾਂ ਬਾਰੇ ਦਿੱਤੀ ਜਾਣਕਾਰੀ

ਜਲੰਧਰ, ਐਚ ਐਸ ਚਾਵਲਾ। ਵਿਦਿਆਰਥੀਆਂ ਨੂੰ ਭਾਰਤੀ ਫੌਜ ’ਚ ਅਗਨੀਵੀਰ ਭਰਤੀ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸੇਂਟ ਸੋਲਜ਼ਰ ਪੋਲੀਟੈਕਨਿਕ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਕਰਨਲ ਜੈਵੀਰ ਸਿੰਘ ਤੋਮਰ ਅਤੇ ਡਾ. ਨਰੇਸ਼ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਕਰਨਲ ਜੈਵੀਰ ਸਿੰਘ ਤੋਮਰ ਅਤੇ ਡਾ. ਨਰੇਸ਼ ਨੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਭਾਰਤੀ ਫੌਜ ’ਚ ਅਗਨੀਵੀਰ ਭਰਤੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਭਰਤੀ ਸਬੰਧੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੋਂ ਇਲਾਵਾ ਹੋਰ ਜ਼ਰੂਰੀ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਅਗਨੀਵੀਰ ਵਜੋਂ ਭਾਰਤੀ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ 8 ਫਰਵਰੀ 2024 ਤੋਂ www.joinindianarmy.nic.in ਪੋਰਟਲ ’ਤੇ ਅਪਲਾਈ ਕਰ ਸਕਦੇ ਹਨ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਡੀ.ਬੀ.ਈ.ਈ. ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਡਿਪਟੀ ਡਾਇਰੈਕਟਰ ਗੁਰਮੇਲ ਸਿੰਘ, ਕਰੀਅਰ ਕਾਊਂਸਲਰ ਹਰਮਨਦੀਪ ਸਿੰਘ, ਮਾਡਲ ਕੈਰੀਅਰ ਸੈਂਟਰ ਤੋਂ ਯੰਗ ਪ੍ਰੋਫੈਸ਼ਨਲ ਸ਼ਾਹ ਫੈਜ਼ਲ ਵੀ ਮੌਜੂਦ ਸਨ। ਵਿਦਿਆਰਥੀਆਂ ਨੇ ਸੈਮੀਨਾਰ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਮਾਹਰਾਂ ਪਾਸੋਂ ਅਗਨਵੀਰ ਭਰਤੀ ਸਬੰਧੀ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਨੂੰ ਢੁੱਕਵੇਂ ਜਵਾਬ ਦਿੱਤੇ ਗਏ। ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਮਨਹਰ ਅਰੋੜਾ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button