
ਕਿਹਾ – “ਆਪ” ਸਰਕਾਰ ਸੂਬੇ ਅੰਦਰ ਆਮ ਲੋਕਾਂ ਨੂੰ ਹਰ ਸਹੂਲਤ ਮੁਹਈਆ ਕਰਵਾਉਣ ਲਈ ਵਚਨਬੱਧ
ਜਲੰਧਰ, ਐਚ ਐਸ ਚਾਵਲਾ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਸ. ਮੰਗਲ ਸਿੰਘ ਬਾਸੀ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਪਹਿਲ ਦੇ ਆਧਾਰ ਤੇ ਤੁਰੰਤ ਹੱਲ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੰਗਲ ਸਿੰਘ ਬਾਸੀ ਨੇ ਦੱਸਿਆ ਕਿ ਉਹ ਆਮ ਜਨਤਾ ਦੀ ਸੇਵਾ ਵਿੱਚ ਹਰ ਵਕਤ ਹਾਜਰ ਹਨ ਅਤੇ ਕੋਈ ਵੀ ਉਨ੍ਹਾਂ ਨੂੰ ਬੇਝਿਜਕ ਸਿੱਧੇ ਤੌਰ ਤੇ ਆ ਕੇ ਮਿਲ ਸਕਦਾ ਹੈ ਜਾਂ ਉਨ੍ਹਾਂ ਦੇ ਮੋਬਾਈਲ ਨੰਬਰ ਤੇ ਸੰਪਰਕ ਕਰਕੇ ਆਪਣੀ ਸੱਮਸਿਆ ਬਾਰੇ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਅਤੇ ਪਰੇਸ਼ਾਨੀਆਂ ਦਾ ਪਹਿਲ ਦੇ ਆਧਾਰ ਤੇ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।

ਇਸ ਮੌਕੇ PRIME INDIAN NEWS ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਸ. ਮੰਗਲ ਸਿੰਘ ਬਾਸੀ ਨੇ ਕਿਹਾ ਕਿ ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਸੂਬੇ ਅੰਦਰ ਆਮ ਲੋਕਾਂ ਨੂੰ ਹਰ ਸਹੂਲਤ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਥੇ ਮੌਜੂਦਾ ਸਰਕਾਰ ਵੱਲੋਂ ਆਮ ਜਨਤਾ ਦੀ ਭਲਾਈ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਉਥੇ ਸੂਬੇ ਅੰਦਰ ਵਿਕਾਸ ਕਾਰਜ ਵੀ ਧੜੱਲੇ ਨਾਲ ਚੱਲ ਰਹੇ ਹਨ ਜੋਕਿ ਲਗਾਤਾਰ ਜਾਰੀ ਰਹਿਣਗੇ।





























