ਦੇਸ਼ਦੁਨੀਆਂਪੰਜਾਬ

ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ’ਚ ਬੈਂਕਾਂ ਲਈ ਮਿੱਥੇ ਗਏ ਟੀਚਿਆਂ ਤੇ ਨਤੀਜਿਆਂ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ੇ ਦੇਣ ਲਈ ਕਿਹਾ

ਜਲੰਧਰ, ਐਚ ਐਸ ਚਾਵਲਾ। ਜ਼ਿਲ੍ਹਾ ਸਲਾਹਕਾਰ ਕਮੇਟੀ/ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਜਲੰਧਰ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਐਸ.ਡੀ.ਐਮ. ਆਦਮਪੁਰ, ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਵੱਲੋਂ ਕੀਤੀ ਗਈ, ਜਿਸ ਵਿੱਚ ਵਿੱਤੀ ਸਾਲ 2024- 2025 ਦੀ ਸਲਾਨਾ ਕਰਜ਼ਾ ਯੋਜਨਾ ਦੀ 31 ਮਾਰਚ, 2025 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚੇ ਅਤੇ ਨਤੀਜਿਆਂ ਦੀ ਸਮੀਖਿਆ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਸੀ.ਡੀ. ਰੇਸ਼ੋ ਵਿੱਚ ਹੋਰ ਸੁਧਾਰ ਲਿਆਉਣ ਲਈ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਰਜ਼ੇ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ੇ ਦੀ ਸਹੂਲਤ ਪ੍ਰਦਾਨ ਕਰਨ ਦੇ ਨਾਲ-ਨਾਲ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਪਰਾਲੀ ਦੀ ਸੰਭਾਲ ਲਈ ਮਸ਼ੀਨਾਂ ਦੀ ਖ਼ਰੀਦ ਲਈ ਵੀ ਕਿਸਾਨਾਂ ਨੂੰ ਕਰਜ਼ਾ ਦਿੱਤਾ ਜਾਵੇ।

ਜ਼ਿਲ੍ਹੇ ਵਿੱਚ ਕੰਮ ਕਰਦੇ ਸਾਰੇ ਸਰਕਾਰੀ, ਸਹਿਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖ਼ਾ ਮੀਟਿੰਗ ਦੇ ਕਨਵੀਨਰ ਪ੍ਰਮੁੱਖ ਜ਼ਿਲ੍ਹਾ ਪ੍ਰਬੰਧਕ ਜਲੰਧਰ ਐੱਮ. ਐੱਸ. ਮੋਤੀ ਨੇ ਕਮੇਟੀ ਦੇ ਸਨਮੁੱਖ ਰੱਖਿਆ। ਵਧੀਕ ਡਿਪਟੀ ਕਮਿਸ਼ਨਰ ਨੇ ਜਿੱਥੇ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟਾਈ ਉਥੇ ਨਾਲ ਹੀ ਕਰਜ਼ੇ ਅਤੇ ਸੀ.ਡੀ. ਰੇਸ਼ੋ ਦੇ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਬੈਂਕਾਂ ਨੂੰ ਹੋਰ ਕੰਮ ਕਰਨ ਲਈ ਕਿਹਾ।

ਐਲ.ਡੀ.ਐਮ. ਨੇ ਦੱਸਿਆ ਕਿ ਬੈਂਕਾਂ ਵੱਲੋਂ 31 ਮਾਰਚ, 2025 ਨੂੰ ਖ਼ਤਮ ਹੋਏ ਵਿੱਤੀ ਸਾਲ ਲਈ ਤਰਜੀਹੀ ਖੇਤਰ ਵਿੱਚ 16121 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ ਅਤੇ ਖੇਤੀਬਾੜੀ ਖੇਤਰ ਵਿੱਚ 4377 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮਾਰਚ ਤਿਮਾਹੀ ਦੇ ਅੰਤ ਤੱਕ ਕੁੱਲ ਕਰਜ਼ੇ  26297 ਕਰੋੜ ਰੁਪਏ ਦੇ ਵੰਡੇ ਗਏ।

ਮੀਟਿੰਗ ਵਿੱਚ ਰਿਜ਼ਰਵ ਬੈਂਕ ਆਫ ਇੰਡੀਆ, ਚੰਡੀਗੜ੍ਹ ਤੋਂ ਸੰਜੀਵ ਸਿੰਘ ਐਲ. ਡੀ. ਓ. ਨੇ ਸੀ ਡੀ ਰੇਸ਼ੋ ਵਿੱਚ ਸੁਧਾਰ ਲਈ ਨਵੇਂ ਸਿਰੇ ਤੋਂ ਨਿਗਰਾਨੀ ਯੋਗ ਕਾਰਵਾਈ ਯੋਜਨਾ (ਐਮ ਏ ਪੀ ) ’ਤੇ ਅਮਲ ਕਰਨ ਲਈ ਕਿਹਾ। ਐਲ ਡੀ ਐਮ ਨੇ ਦੱਸਿਆ ਕਿ ਇਸ ਤਿਮਾਹੀ ਵਿੱਚ ਸੀ ਡੀ ਰੇਸ਼ੋ 34.30 ਫੀਸਦੀ  ਰਹੀ ਹੈ।

ਮੀਟਿੰਗ ਵਿੱਚ ਪੰਜਾਬ ਐਂਡ ਸਿੰਧ ਬੈਂਕ ਦੇ ਚੀਫ ਮੈਨੇਜਰ ਨਰੇਸ਼ ਨੇ ਬੈਂਕ ਦੀਆਂ ਦੋ ਬ੍ਰਾਂਚਾਂ ਘੜਿਆਲ ਅਤੇ ਡਰੋਲੀ ਕਲਾਂ ਦੇ ਰਲੇਵੇਂ ਦਾ ਮਤਾ ਪੇਸ਼ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਬਾਰੇ ਲੋੜੀਂਦੀ ਕਾਰਵਾਈ ਪੂਰੀ ਕਰਕੇ ਮਾਮਲਾ ਅਗਲੀ ਮੀਟਿੰਗ ਵਿੱਚ ਕਮੇਟੀ ਵਿੱਚ ਰੱਖਣ ਦੀ ਹਿਦਾਇਤ ਕੀਤੀ।

ਮੀਟਿੰਗ ਵਿੱਚ ਯੂਕੋ ਬੈਂਕ ਜ਼ੋਨਲ ਆਫਿਸ ਤੋਂ ਚੀਫ਼ ਮੈਨੇਜਰ ਸਵਪਨਿਲ ਮਿਸ਼ਰਾ, ਰੂਡਸੈੱਟ ਇੰਸਟੀਚਿਊਟ ਜਲੰਧਰ ਦੇ ਡਾਇਰੈਕਟਰ ਸੰਜੀਵ ਚੌਹਾਨ,  ਜ਼ਿਲ੍ਹਾ ਖੇਤੀਬਾੜੀ , ਸਵਿਤਾ ਸਿੰਘ ਡੀ ਡੀ ਐੱਮ ਨਾਬਾਰਡ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।

Related Articles

Leave a Reply

Your email address will not be published. Required fields are marked *

Back to top button