
ਕਿਹਾ – ਇਹੋ ਜਿਹੇ ਅਪਰਾਧੀਆਂ ਦੀ ਸਮਾਜ ਵਿੱਚ ਕੋਈ ਜਗ੍ਹਾ ਨਹੀਂ ਹੋਣੀ ਚਾਹੀਦੀ
ਪੈਰਿਸ, (PRIME INDIAN NEWS) :- ਫਰਾਂਸ ਦੇ ਉਘੇ ਸਮਾਜ ਸੇਵਕ ਰਾਮ ਸਿੰਘ ਮੈਗੜਾ ਨੇ ਬੀਤੇ ਦਿਨੀਂ ਜਲੰਧਰ ‘ਚ 13 ਸਾਲ ਦੀ ਨਾਬਾਲਗ਼ ਲੜਕੀ ਨਾਲ ਕੀਤੀ ਗਈ ਦਰਿੰਦਗੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹੋ ਜਿਹੇ ਅਪਰਾਧੀਆਂ ਦੀ ਸਮਾਜ ਵਿੱਚ ਕੋਈ ਜਗ੍ਹਾ ਨਹੀਂ ਹੋਣੀ ਚਾਹੀਦੀ ਹੈ।
ਰਾਮ ਸਿੰਘ ਮੈਗੜਾ ਨੇ ਕਿਹਾ ਕਿ ਇਹੋ ਜਿਹੇ ਅਪਰਾਧੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਕਿ ਕੋਈ ਹੋਰ ਇਹੋ ਜਿਹੀ ਘਿਨੌਣੀ ਹਰਕਤ ਕਰਨ ਤੋਂ ਪਹਿਲਾਂ 100 ਵਾਰ ਸੋਚੇ। ਉਨ੍ਹਾਂ ਕਿਹਾ ਕਿ ਇਹੋ ਜਿਹੇ ਘਟੀਆ ਕਿਸਮ ਦੇ ਲੋਕਾਂ ਦਾ ਕੋਈ ਧਰਮ ਨਹੀਂ ਹੁੰਦਾ, ਇਸ ਲਈ ਇਹੋ ਜਿਹੇ ਅਪਰਾਧੀਆਂ ਨੂੰ ਐਸੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਕਿ ਅਜਿਹਾ ਅਪਰਾਧ ਕਰਨ ਵਾਲਿਆਂ ਲਈ ਇੱਕ ਮਿਸਾਲ ਹੋਵੇ।
















