ਦੇਸ਼ਦੁਨੀਆਂਪੰਜਾਬ

ਜ਼ਿਲ੍ਹੇ ’ਚ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ 139 ਵਾਰਡਾਂ ਲਈ 698 ਉਮੀਦਵਾਰਾਂ ਵਲੋਂ ਭਰੇ ਗਏ ਨਾਮਜ਼ਦਗੀ ਪੇਪਰ

13 ਦਸੰਬਰ ਨੂੰ ਹੋਵੇਗੀ ਨਾਮਜ਼ਦਗੀ ਪੇਪਰਾਂ ਦੀ ਪੜਤਾਲ, 14 ਦਸੰਬਰ ਨੂੰ ਵਾਪਸ ਲਏ ਜਾ ਸਕਣਗੇ ਨਾਮਜ਼ਦਗੀ ਪੱਤਰ

ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ ਜ਼ਿਲ੍ਹੇ ਦੇ 139 ਵਾਰਡਾਂ ਲਈ 698 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਭਰੇ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਜਲੰਧਰ ਦੇ 85 ਵਾਰਡਾਂ ਲਈ 448 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਭਰੇ ਗਏ ਹਨ। ਇਸੇ ਤਰ੍ਹਾਂ ਨਗਰ ਕੌਂਸਲ ਭੋਗਪੁਰ ਦੇ 13 ਵਾਰਡਾਂ ਲਈ 62, ਨਗਰ ਕੌਂਸਲ ਗੁਰਾਇਆਂ ਦੇ 13 ਵਾਰਡਾਂ ਲਈ 53 ਅਤੇ ਨਗਰ ਕੌਂਸਲ ਫਿਲੌਰ ਦੇ ਵਾਰਡ ਨੰਬਰ 13 ਲਈ 4 ਨਾਮਜ਼ਦਗੀ ਪੇਪਰ ਭਰੇ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਨਗਰ ਪੰਚਾਇਤ ਬਿਲਗਾ ਦੇ 13 ਵਾਰਡਾਂ ਲਈ 47 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਭਰੇ ਗਏ ਹਨ। ਨਗਰ ਪੰਚਾਇਤ ਸ਼ਾਹਕੋਟ ਦੇ 13 ਵਾਰਡਾਂ ਲਈ 81 ਅਤੇ ਨਗਰ ਪੰਚਾਇਤ ਮਹਿਤਪੁਰ ਦੇ ਵਾਰਡ ਨੰਬਰ 5 ਲਈ 3 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਭਰੇ ਗਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਗਰ ਨਿਗਮ/ਨਗਰ ਕੌਂਸਲਾਂ/ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਚੋਣ ਅਮਲੇ ਨੂੰ ਢੁਕਵੀਂ ਸਿਖਲਾਈ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ 13 ਦਸੰਬਰ ਨੂੰ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਹੋਵੇਗੀ ਅਤੇ 14 ਦਸੰਬਰ ਨੂੰ ਨਾਮਜ਼ਦਗੀ ਪੇਪਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਇਸੇ ਦਿਨ ਗਿਣਤੀ ਹੋਵੇਗੀ।

Related Articles

Leave a Reply

Your email address will not be published. Required fields are marked *

Back to top button