ਨਵੀਂ ਦਿੱਲੀ, (PRIME INDIAN NEWS) :- ਦਿੱਲੀ ਵਿਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਦਿੱਲੀ ਵਿੱਚ 5 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ ਚੋਣ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਤਰੀਕਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਪ੍ਰਮੁੱਖ ਪਾਰਟੀਆਂ ਦੀ ਚੋਣ ਮੁਹਿੰਮ ਤੇਜ਼ ਹੋ ਗਈ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਨੇ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਹੀ ਰਾਜਧਾਨੀ ਦੀਆਂ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸੇ ਤਰ੍ਹਾਂ ਹੁਣ ਤੱਕ ਭਾਜਪਾ ਨੇ 29 ਅਤੇ ਕਾਂਗਰਸ ਨੇ 47 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਵਾਰ ਕਈ ਅਜਿਹੀਆਂ ਸੀਟਾਂ ਹਨ, ਜਿਨ੍ਹਾਂ ‘ਚ ਮੁਕਾਬਲਾ ਕਾਫੀ ਦਿਲਚਸਪ ਹੋਣ ਵਾਲਾ ਹੈ।





























