ਦੇਸ਼ਦੁਨੀਆਂਪੰਜਾਬ

ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਪ੍ਰਵਾਨ ਨਾ ਕੀਤਾ ਜਾਵੇ – ਇਕਬਾਲ ਸਿੰਘ ਭੱਟੀ

ਪੈਰਿਸ, (PRIME INDIAN NEWS) :- ਫਰਾਂਸ ਤੋਂ ਮਨੁੱਖੀ ਅਧਿਕਾਰਾਂ ਦੀ ਸਮਾਜ ਸੇਵੀ ਸੰਸਥਾ ਔਰਰ -ਡਾਨ ਦੇ ਮੁਖੀ ਸ. ਇਕਬਾਲ ਸਿੰਘ ਭੱਟੀ ਨੇ ਨਿਮਰਤਾ ਸਹਿਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦੇ ਹੋਏ ਕਿਹਾ ਹੈ ਕਿ ਜਿਸ ਪੋਜੀਸ਼ਨ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਅਸਤੀਫ਼ਾ ਦਿੱਤਾ ਹੈ, ਉਨ੍ਹਾਂ ਹਾਲਾਤਾਂ ਨੂੰ ਸਮਝਦੇ ਹੋਏ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਹੋਣਾ ਚਾਹੀਦਾ, ਕਿਉਂਕਿ ਉਨ੍ਹਾਂ ਦੇ ਅਸਤੀਫੇ ਕਾਰਨ ਧਾਰਮਿਕ ਅਤੇ ਰਾਜਨੀਤਿਕ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਜਿਨ੍ਹਾਂ ਨੂੰ ਰੋਕਣਾ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਬਣਦਾ ਹੈ। ਸ. ਭੱਟੀ ਨੇ ਸਮੂਹ ਸੰਗਤ ਨੂੰ ਵੀ ਬੇਨਤੀ ਕੀਤੀ ਹੈ ਕਿ ਆਉ ਸਾਰੇ ਰਲ ਮਿਲ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕਰੀਏ ਕਿ ਗਿਆਨੀ ਹਰਪ੍ਰੀਤ ਸਿੰਘ ਜੀ ਰੁਤਬੇ ਨੂੰ ਦੇਖਦੇ ਹੋਏ, ਸੁਆਲ ਕਰਨ ਵਾਲਿਆਂ ਉੱਪਰ ਐਕਸ਼ਨ ਲਿਆ ਜਾਵੇ।

Related Articles

Leave a Reply

Your email address will not be published. Required fields are marked *

Back to top button