Latest

ਸ਼੍ਰੋ.ਅ.ਦ. ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂਆਂ ਨੂੰ ਪਾਰਟੀ ‘ਚੋਂ ਕੱਢਣ ਦਾ ਅਕਾਲੀ ਦਲ ਯੂਰਪ ਨੇ ਕੀਤਾ ਸੁਆਗਤ – ਭੱਟੀ/ਲਹਿਰਾ/ਭੰਗੂ/ਨੌਰਾ

ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂਆਂ ਨੂੰ ਪਾਰਟੀ ‘ਚੋਂ ਕੱਢਣ ਦਾ ਅਕਾਲੀ ਦਲ ਯੂਰਪ ਨੇ ਸੁਆਗਤ ਕੀਤਾ ਹੈ। ਇਸਦੇ ਨਾਲ ਹੀ 7 ਵਿਧਾਨ ਸਭਾ ਹਲਕਿਆਂ ਦੇ ਮੌਜ਼ੂਦਾ ਹਲਕਾ ਇੰਚਾਰਜਾਂ ਨੂੰ ਵੀ ਹਟਾਉਣਾ ਇੱਕ ਸ਼ਲਾਘਾਯੋਗ ਫੈਸਲਾ ਦੱਸਿਆ ਹੈ।

ਚੰਡੀਗੜ ਮੋਹਾਲੀ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਵੱਲੋਂ ਕੀਤੀ ਗਈ ਹੰਗਾਮੀ ਮੀਟਿੰਗ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਸ. ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸ. ਗੁਲਜਾਰ ਸਿੰਘ ਰਾਣੀਕੇ (ਮੋਬਾਈਲ ਕਾਨਫਰੰਸ ਰਾਹੀਂ) ਸ਼ਾਮਲ ਹੋਏ।

ਮੀਟਿੰਗ ਵਿੱਚ ਪਿਛਲੇ ਲੰਮੇ ਸਮੇ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਸ. ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਪਰਮਿੰਦਰ ਸਿੰਘ ਢੀਂਡਸਾ, ਸ. ਸਿਕੰਦਰ ਸਿੰਘ ਮਲੂਕਾ, ਸ. ਸੁਰਜੀਤ ਸਿੰਘ ਰੱਖੜਾ, ਸ. ਸੁਰਿੰਦਰ ਸਿੰਘ ਠੇਕੇਦਾਰ ਅਤੇ ਸ. ਚਰਨਜੀਤ ਸਿੰਘ ਬਰਾੜ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ। ਇਸਦੇ ਨਾਲ ਹੀ 7 ਵਿਧਾਨ ਸਭਾ ਹਲਕਿਆਂ ਨਕੋਦਰ, ਭੁਲੱਥ, ਘਨੌਰ, ਸਨੌਰ, ਰਾਜਪੁਰਾ, ਸਮਾਣਾ ਅਤੇ ਗੜਸ਼ੰਕਰ ਦੇ ਮੌਜ਼ੂਦਾ ਹਲਕਾ ਇੰਚਾਰਜਾਂ ਨੂੰ ਵੀ ਅਹੁਦਿਆਂ ਤੋਂ ਹਟਾ ਦਿੱਤਾ ਗਿਆ।

ਇਨ੍ਹਾਂ ਫੈਸਲਿਆਂ ਦਾ ਯੂਰਪ ਅਕਾਲੀ ਦਲ ਦੇ ਨੇਤਾਵਾਂ ਕ੍ਰਮਵਾਰ, ਜਗਵੰਤ ਸਿੰਘ ਲਹਿਰਾ ਪ੍ਰਧਾਨ ਇਟਲੀ ਯੂਨਿਟ, ਲਾਭ ਸਿੰਘ ਭੰਗੂ ਪ੍ਰਧਾਨ ਸਪੇਨ ਯੂਨਿਟ, ਮਸਤਾਨ ਸਿੰਘ ਨੌਰਾ ਪ੍ਰਧਾਨ ਨੌਰਵੇ, ਜਥੇਦਾਰ ਗੁਰਚਰਨ ਸਿੰਘ ਭੁੰਗਰਨੀ ਸੀਨੀਅਰ ਮੀਤ ਪ੍ਰਧਾਨ ਇਟਲੀ, ਲਖਵਿੰਦਰ ਸਿੰਘ ਡੋਗਰਾਂਵਾਲ ਸਕੱਤਰ ਜਨਰਲ ਇਟਲੀ, ਜਗਜੀਤ ਸਿੰਘ ਫ਼ਤਿਹਗੜ, ਜਨਰਲ ਸਕੱਤਰ ਇਟਲੀ, ਹਰਦੀਪ ਸਿੰਘ ਬੋਦਲ, ਜਨਰਲ ਸਕੱਤਰ ਇਟਲੀ, ਸਰਬਜੀਤ ਸਿੰਘ ਯੂਥ ਪ੍ਰਧਾਨ ਫਰਾਂਸ ਅਤੇ ਇਕਬਾਲ ਸਿੰਘ ਭੱਟੀ ਪ੍ਰਧਾਨ ਯੂਰਪ ਆਦਿ ਨੇ ਇਨ੍ਹਾਂ ਵੇਲੇ ਸਿਰ ਲਏ ਫੈਸਲਿਆਂ ਦਾ ਭਰਭੂਰ ਸੁਆਗਤ ਕੀਤਾ ਅਤੇ ਕਿਹਾ ਕਿ ਭਵਿੱਖ ਵਿੱਚ ਜੱਦ ਵੀ ਕੋਈ ਬਾਗੀ ਸੁਰ ਅਪਣਾਵੇ ਤਾਂ ਉਸਨੂੰ ਤੁਰੰਤ ਪਾਰਟੀ ‘ਚੋਂ ਕੱਢਣਾ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।

ਗੌਰਤਲਬ ਹੈ ਕਿ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਤੀਜੇ ਤੇ ਪਹੁੰਚੀ ਕਿ ਉਪਰੋਕਤ ਆਗੂਆਂ ਵੱਲੋਂ ਲਗਾਤਾਰ ਪਾਰਟੀ ਦੇ ਅਕਸ ਨੂੰ ਢਾਅ ਲਾਉਣ ਵਾਲੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਦੀ ਵਰਕਿੰਗ ਕਮੇਟੀ ਦੀ 26 ਜੂਨ, 2024 ਨੂੰ ਹੋਈ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਉਪਰੋਕਤ ਸਾਰੇ ਆਗੂਆਂ ਨੂੰ ਸੁਹਿਰਦਤਾ ਨਾਲ ਅਪੀਲ ਕੀਤੀ ਗਈ ਸੀ ਕਿ ਉਹ ਜੋ ਕੁਝ ਵੀ ਕਹਿਣਾ ਚਾਹੁੰਦੇ ਹਨ ਉਹ ਪਾਰਟੀ ਫੋਰਮ ਉਪਰ ਆ ਕੇ ਕਹਿਣ। ਅਗਰ ਉਹ ਪਾਰਟੀ ਦੀ ਮੀਟਿੰਗ ਵਿੱਚ ਗੱਲ ਕਰਨ ਦੀ ਬਜਾਏ ਬਾਹਰ ਮੀਡੀਆ ਵਿੱਚ ਜਾ ਕੇ ਪਾਰਟੀ ਨੂੰ ਢਾਅ ਲਾਉਣ ਲਈ ਝੂਠਾ ਭੰਡੀ ਪ੍ਰਚਾਰ ਕਰਦੇ ਹਨ ਤਾਂ ਇਹ ਸਮਝਿਆ ਜਾਵੇਗਾ ਕਿ ਉਹਨਾਂ ਦਾ ਪਾਰਟੀ ਜਥੇਬੰਦੀ ਵਿੱਚ ਕੋਈ ਭਰੋਸਾ ਨਹੀਂ। ਪਰ ਇਹਨਾਂ ਆਗੂਆਂ ਨੇ ਸੰਜਮ ਦਿਖਾਉਣ ਦੀ ਥਾਂ ਉਲਟਾ ਪਾਰਟੀ ਖਿਲਾਫ ਖੁੱਲ ਕੇ ਯੋਜਨਾਬੱਧ ਤਰੀਕੇ ਨਾਲ ਕੂੜ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਅਜਿਹੀ ਅਨਸ਼ਾਸ਼ਨਹੀਣਤਾ ਨੂੰ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਮੀਟਿੰਗ ਤੋਂ ਬਾਅਦ ਅਨਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਸ. ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਚੋੜ ਤੇ ਪਹੁੰਚੀ ਕਿ ਉਪਰੋਕਤ ਸਾਰੇ ਆਗੂਆਂ ਦਾ ਇੱਕੋ-ਇੱਕ ਮਕਸਦ ਹੈ ਕਿ ਵਿਰੋਧੀਆਂ ਦੀ ਸ਼ਹਿ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨਾ ਹੈ। ਜਿਸਨੂੰ ਪਾਰਟੀ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦੀ। ਇਸ ਲਈ ਅਨੁਸ਼ਾਸ਼ਨੀ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਇਹਨਾਂ ਉਪਰੋਕਤ ਸਾਰੇ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫੈਸਲਾ ਕੀਤਾ ਅਤੇ ਨਾਲ ਹੀ ਉਹਨਾਂ ਤਾੜਨਾ ਕੀਤੀ ਕਿ ਭਵਿੱਖ ਵਿੱਚ ਵੀ ਅਗਰ ਕਿਸੇ ਆਗੂ ਵੱਲੋਂ ਪਾਰਟੀ ਅਨੁਸ਼ਾਸ਼ਨ ਨੂੰ ਭੰਗ ਕੀਤਾ ਜਾਵੇਗਾ ਤਾਂ ਉਹਨਾਂ ਖਿਲਾਫ ਵੀ ਸਖਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button