ਦੇਸ਼ਦੁਨੀਆਂਪੰਜਾਬ

ਡਿਪਟੀ ਕਮਿਸ਼ਨਰ ਨੇ ਸਤਿਗੁਰੂ ਕਬੀਰ ਜੀ ਦੇ ਪ੍ਰਗਟ ਦਿਵਸ ਸਮਾਗਮ ਤੇ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਲਾਈਆਂ ਡਿਊਟੀਆਂ , ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼

ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ 22 ਜੂਨ ਨੂੰ ਸਤਿਗੁਰੂ ਕਬੀਰ ਜੀ ਦੇ ਮਨਾਏ ਜਾ ਰਹੇ ਪ੍ਰਗਟ ਦਿਵਸ ਅਤੇ ਇਸ ਤੋਂ ਇਕ ਦਿਨ ਪਹਿਲਾਂ 21 ਜੂਨ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਪ੍ਰਸ਼ਾਸਨ ਵੱਲੋਂ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਸਮੁੱਚੇ ਇੰਤਜ਼ਾਮਾਂ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਾਰੇ ਬੰਦੋਬਸਤ ਸਮੇਂ ਸਿਰ ਮੁਕੰਮਲ ਹੋ ਸਕਣ ਅਤੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।

ਉਨ੍ਹਾਂ ਨੇ ਸਮਾਗਮ ਵਾਲੇ ਸਥਾਨ ਅਤੇ ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ-ਸਫਾਈ, ਚੌਕਾ ਦੇ ਸੁੰਦਰੀਕਰਨ, ਪੀਣ ਵਾਲੇ ਪਾਣੀ, ਆਰਜੀ ਪਖਾਨੇ, ਪਾਰਕਿੰਗ, ਫਾਇਰ ਬ੍ਰਿਗੇਡ, ਮੈਡੀਕਲ ਟੀਮਾਂ, ਐਂਬੂਲੈਂਸ ਤੇ ਦਵਾਈਆਂ ਸਮੇਤ ਸਮੁੱਚੇ ਲੋੜੀਂਦੇ ਬੰਦੋਬਸਤ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਡਾ. ਅਗਰਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਨਾਲ-ਨਾਲ ਰੂਟ ਪਲਾਨ ਵੀ ਤਿਆਰ ਕੀਤਾ ਜਾਵੇ ਤਾਂ ਜੋ ਸੜਕਾਂ ’ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਕੋਈ ਅਸੁਵਿਧਾ ਨਾ ਹੋਵੇ।

ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਵਾਲੇ ਰੂਟ ’ਤੇ ਜੇਕਰ ਕਿਤੇ ਕੋਈ ਬਿਜਲੀ ਦੀਆਂ ਤਾਰਾਂ ਲਟਕ ਰਹੀਆਂ ਹਨ ਤਾਂ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮਾਂ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ । ਉਨਾਂ ਵਿਸ਼ੇਸ਼ ਕਰਕੇ ਸੁਚਾਰੂ ਆਵਾਜਾਈ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਤੇ ਵਿਸ਼ੇਸ਼ ਕਰਕੇ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਇਸ ਤੋਂ ਇਲਾਵਾ ਨਗਰ ਨਿਗਮ ਨੂੰ ਰੂਟ ਵਾਲੇ ਸਥਾਨ ਉੱਪਰ ਸਾਫ ਸਫਾਈ ਤੇ ਲਾਇਟਾਂ ਦੇ ਵੀ ਪੁਖ਼ਤਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ ਅਮਿਤ ਮਹਾਜਨ , ਐਸ ਡੀ ਐਮਜ ਬਲਬੀਰ ਰਾਜ ਤੇ ਜੈਇੰਦਰ ਸਿੰਘ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button