
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਮੰਦਿਰ ਸ਼੍ਰੀ ਬਜਰੰਗ ਭਵਨ ਵਿਖੇ ਹੋਏ ਨਤਮਸਤਕ, ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ ਸਨਮਾਨਿਤ
ਕਿਹਾ – ਆਉਣ ਵਾਲੀਆਂ ਲੋਕਸਭਾ ਚੋਣਾਂ ‘ਚ ‘ਆਪ’ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਰਚਾਂਗੇ ਇਤਿਹਾਸ
ਕਿਹਾ – ਨਗਰ ਨਿਗਮ ਚੋਣਾਂ ‘ਚ ਵੀ ਲਹਿਰਾਏਗਾ ਆਮ ਆਦਮੀ ਪਾਰਟੀ ਦਾ ਪਰਚਮ
ਕਿਹਾ – 2027 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਵੀ ਸੂਬੇ ਅੰਦਰ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ
ਜਲੰਧਰ ਕੈਂਟ, ਐਚ ਐਸ ਚਾਵਲਾ। ਆਮ ਆਦਮੀ ਪਾਰਟੀ ਜਿਲ੍ਹਾ ਜਲੰਧਰ ਦੇ ਯੂਥ ਪ੍ਰਧਾਨ ਰੂਬਲ ਸੰਧੂ ਨੇ ਅੱਜ ਆਪਣੇ ਲੋਹ ਲਸ਼ਕਰ ਨਾਲ ਜਲੰਧਰ ਕੈਂਟ ਹਲਕੇ ਦਾ ਦੌਰਾ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਜਲੰਧਰ ਕੈਂਟ ਦੇ ਵਰਕਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕੈਂਟ ਦੇ ਸੀਨੀਅਰ ਆਗੂ ਬੋਬੀ ਗਰਗ , ਬਲਾਕ ਪ੍ਰਧਾਨ ਮੌਂਟੂ ਸੱਭਰਵਾਲ ਅਤੇ ਵੱਡੀ ਗਿਣਤੀ ਵਿੱਚ ਹਾਜਰ ਪਾਰਟੀ ਵਰਕਰਾਂ ਵੱਲੋਂ ਆਪਣੇ ਮਹਿਬੂਬ ਨੇਤਾ ਦਾ ਫੁੱਲਮਲਾਵਾਂ ਅਤੇ ਸਿਰੋਪੇ ਪਾ ਕੇ ਭਰਵਾਂ ਸਵਾਗਤ ਕੀਤਾ ਗਿਆ।


ਇਸ ਮੌਕੇ ਰੂਬਲ ਸੰਧੂ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਜਲੰਧਰ ਛਾਉਣੀ ਅਤੇ ਮੰਦਿਰ ਸ਼੍ਰੀ ਬਜਰੰਗ ਭਵਨ ਵਿਖੇ ਨਤਮਸਤਕ ਹੋ ਕੇ ਪਰਮਪਿਤਾ ਪਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਗੁਰਦੁਆਰਾ ਸਾਹਿਬ ਅਤੇ ਮੰਦਿਰ ਦੀ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਸਾਹਿਬ ਅਤੇ ਮਾਤਾ ਰਾਣੀ ਦੀ ਚੁੰਨੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਰੂਬਲ ਸੰਧੂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਸੰਦੇਸ਼ ਅਤੇ ਪਾਰਟੀ ਵਲੋਂ ਸੂਬੇ ਦੇ ਆਮ ਲੋਕਾਂ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਜਾਣਕਾਰੀ ਘਰ ਘਰ ਪਹੁੰਚਾਉਣ ਲਈ ਇਲਾਕੇ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਉਹ ਮਾਹੌਲ ਬਣ ਚੁੱਕਾ ਹੈ ਕਿ ਦੂਸਰੀਆਂ ਰਾਜਨੀਤਕ ਪਾਰਟੀਆਂ ,ਚੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।
ਰੂਬਲ ਸੰਧੂ ਨੇ ਕਿਹਾ ਕਿ ਆਉਣ ਵਾਲੀਆਂ ਲੋਕਸਭਾ ਚੋਣਾਂ ਦੌਰਾਨ ਵੀ ਪਾਰਟੀ ਦੀ ਅਗਲੀ ਰਣਨੀਤੀ ਦੇ ਤਹਿਤ ਜਲੰਧਰ ਵਿੱਚ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਪਾਰਟੀ ਦੇ ਯੂਥ ਵਿੰਗ ਨਾਲ ਜੋੜਿਆ ਜਾਵੇਗਾ ਤਾਂਕਿ ਜਲੰਧਰ ਲੋਕਸਭਾ ਹਲਕੇ ਤੋਂ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਇਤਿਹਾਸ ਰਚਿਆ ਜਾ ਸਕੇ। ਰੂਬਲ ਸੰਧੂ ਨੇ ਕਿਹਾ ਕਿ ਸੂਬੇ ਦੀ ਆਮ ਜਨਤਾ “ਆਪ” ਵਲੋਂ ਆਮ ਲੋਕਾਂ ਦੀ ਭਲਾਈ ਅਤੇ ਸੂਬੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਖੁਸ਼ ਹੈ ਅਤੇ ਇਸ ਗੱਲ ਵਿੱਚ ਵੀ ਕੋਈ ਸ਼ੱਕ ਨਹੀਂ ਕਿ ਆਉਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਹੀ ਪਰਚਮ ਲਹਿਰਾਹੇਗਾ, ਇਹ ਹੀ ਨਹੀਂ 2027 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਵੀ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ।
ਇਸ ਮੌਕੇ ਜਿਲ੍ਹਾ ਯੂਥ ਪ੍ਰਧਾਨ ਰੂਬਲ ਸੰਧੂ, ਕੈਂਟ ਦੇ ਸੀਨੀਅਰ ਆਗੂ ਬੋਬੀ ਗਰਗ, ਕੈਂਟ ਬਲਾਕ ਪ੍ਰਧਾਨ ਮੌਂਟੂ ਸੱਭਰਵਾਲ, ਅਨਵਰ ਗਿੱਲ, ਤਿਲਕ ਰਾਜ ਸ਼ਰਮਾ, ਅਸ਼ਵਨੀ ਚੌਹਾਨ, ਗੁਰਜੀਤ ਸਿੰਘ ਲਾਂਬਾ, ਰੋਹਿਤ ਚੱਡਾ, ਵਿੱਕੀ, ਮੰਨੂ, ਬੋਬੀ, ਬਬਲੂ, ਦਵਿੰਦਰ ਸ਼ਰਮਾ, ਲਖਵਿੰਦਰ ਸਿੰਘ, ਸੁਖਜੀਤ ਸਿੰਘ, ਜਤਿਨ ਭਾਟੀਆ, ਹਨੀ ਵਰਮਾ, ਦੀਪਕ ਅਰੋੜਾ, ਵਰੁਨ ਵਰਮਾ ਸਹਿਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।





























