ਦੇਸ਼ਦੁਨੀਆਂਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ “ਸੇਫ਼ ਸਕੂਲ ਵਾਹਨ” ਪਾਲਿਸੀ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

ਸਕੂਲੀ ਵਾਹਨਾਂ ਨੂੰ 10 ਮਈ ਤੱਕ ਹਰ ਹਾਲ ’ਚ ਪਾਲਿਸੀ ਦੇ ਮਾਪਦੰਡਾਂ ਮੁਤਾਬਕ ਕਰਨ ਲਈ ਕਿਹਾ

ਕਿਹਾ – ਬੱਚਿਆਂ ਦੀ ਸੁਰੱਖਿਆ ’ਚ ਕਿਸੇ ਕਿਸਮ ਦੀ ਅਣਗਿਹਲੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ

ਜਲੰਧਰ, ਐਚ ਐਸ ਚਾਵਲਾ। ਸਕੂਲੀ ਬੱਸਾਂ ਵਿੱਚ ਸਫ਼ਰ ਕਰਦੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ ‘ਸੇਫ ਸਕੂਲ ਵਾਹਨ’ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੂਲੀ ਵਾਹਨਾਂ ਨੂੰ 10 ਮਈ ਤੱਕ ਹਰ ਹਾਲ ਵਿੱਚ ‘ਸੇਫ ਸਕੂਲ ਵਾਹਨ’ ਪਾਲਿਸੀ ਦੇ ਮਾਪਦੰਡਾਂ ਮੁਤਾਬਕ ਕੀਤਾ ਜਾਵੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਜ਼ਿਲ੍ਹਾ ਪ੍ਰਸ਼ਾਸਨ ਦੀ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ/ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ‘ਸੇਫ਼ ਸਕੂਲ ਵਾਹਨ’ ਪਾਲਿਸੀ ਦੇ ਮਾਪਦੰਡਾਂ ਅਨੁਸਾਰ ਸਕੂਲ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣੇ ਚਾਹੀਦੇ ਹਨ। ਵਾਹਨਾਂ ‘ਚ ਅੱਗ ਬੁਝਾਊ ਯੰਤਰ, ਅਟੈਂਡੈਂਟ ਅਤੇ ਸਟਾਫ਼ ਦੇ ਵਰਦੀ ਪਾਈ ਹੋਵੇ, ਪ੍ਰਦੂਸ਼ਣ ਕੰਟਰੋਲ ਕਲੀਅਰੈਂਸ,ਫਾਇਰ ਸਟੇਸ਼ਨ ਅਤੇ ਪੁਲਿਸ ਆਦਿ ਦਾ ਸੰਪਰਕ ਨੰਬਰ, ਸਕੂਲੀ ਵਾਹਨਾਂ ਵਿੱਚ ਸਪੀਡ ਗਵਰਨਰ ਲੱਗਾ ਹੋਵੇ, ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਵਿਦਿਆਰਥਣਾਂ ਲਈ ਮਹਿਲਾ ਅਟੈਂਡੈਂਟ ਹੋਣਾ ਲਾਜ਼ਮੀ, ਫਸਟ ਏਡ ਕਿੱਟਾਂ ਅਤੇ ਬੱਸਾਂ ਨੂੰ ਓਵਰਲੋਡ ਨਾ ਕੀਤਾ ਜਾਣਾ ਆਦਿ ਸ਼ਾਮਲ ਹੈ।

ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਸਕੂਲ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ ਆਪੋ-ਆਪਣੇ ਸਕੂਲਾਂ ਵਿੱਚ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ’ਚ ਜੇਕਰ ਕੋਈ ਕਮੀ-ਪੇਸ਼ੀ ਹੈ ਤਾਂ ਉਸਨੂੰ 10 ਮਈ ਤੱਕ ਦੂਰ ਕਰ ਲਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਸਕੂਲਾਂ ਵੱਲੋਂ ਨਿਰਧਾਰਿਤ ਸਮੇਂ ਦੇ ਅੰਦਰ ਨਿਯਮਾਂ ਦੀ ਪਾਲਣਾ ਯਕੀਨੀ ਨਾ ਬਣਾਈ ਗਈ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਲਗਾਤਾਰ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਵਿਸ਼ਾ ਮਾਹਰਾਂ ਵੱਲੋਂ ਪਾਲਿਸੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਅਮਿਤ ਮਹਾਜਨ , ਆਰ ਟੀ ਏ ਅਮਨਪ੍ਰੀਤ ਸਿੰਘ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button