
NHAI ਦੇ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਰੋਡ ਟਰਾਂਸਪੋਰਟ ਤੇ ਹਾਈਵੇ ਮੰਤਰਾਲੇ ਨਾਲ ਤਾਲਮੇਲ ਕਰਨ ਲਈ ਕਿਹਾ
ਅਪਰੋਚ ਰੋਡ ਦੇ ਚੱਲ ਰਹੇ ਕੰਮ ਦਾ ਵੀ ਲਿਆ ਜਾਇਜ਼ਾ, ਰਹਿੰਦੇ 700 ਮੀਟਰ ਹਿੱਸੇ ਨੂੰ 30 ਨਵੰਬਰ ਤੱਕ ਮੁਕੰਮਲ ਕਰਨ ਦੇ ਹੁਕਮ
ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਆਦਮਪੁਰ ਫਲਾਓ ਓਵਰ ਦਾ ਦੌਰਾ ਕਰਦਿਆਂ ਕੌਮੀ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰੋਡ ਟਰਾਂਸਪੋਰਟ ਅਤੇ ਹਾਈਵੇ ਮੰਤਰਾਲੇ ਨਾਲ ਤਾਲਮੇਲ ਕਰਕੇ ਮੁੱਢਲੀ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ ਤਾਂ ਜੋ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਦਾ ਰਾਹ ਪੱਧਰਾ ਹੋ ਸਕੇ।
ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ, ਸੁਨੀਲ ਫੋਗਟ ਆਈ.ਏ.ਐਸ. (ਯੂ.ਟੀ.) ਸਮੇਤ ਸਾਈਟ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਫਲਾਈ ਓਵਰ ਦੇ ਨਿਰਮਾਣ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਵਿੱਚ ਆ ਰਹੀਆਂ ਦਿੱਕਤਾਂ ਦਾ ਢੁੱਕਵਾਂ ਹੱਲ ਕੀਤਾ ਜਾਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਦਮਪੁਰ ਹਵਾਈ ਅੱਡੇ ਨੂੰ ਜਾਂਦੀ ਅਪਰੋਚ ਰੋਡ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਸੜਕ ਦੇ ਕੰਮ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਰਹਿੰਦੇ 700 ਮੀਟਰ ਹਿੱਸੇ ਨੂੰ 30 ਨਵੰਬਰ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ।
ਡਾ. ਅਗਰਵਾਲ ਨੇ ਇਸ ਮੌਕੇ ਲੋਕਾਂ ਦੀ ਸਹੂਲਤ ਲਈ ਜਲੰਧਰ-ਹੁਸ਼ਿਆਪਰ ਹਾਈਵੇ ਤੋਂ ਆਦਮਪੁਰ ਹਵਾਈ ਅੱਡੇ ਵੱਲ ਜਾਂਦੀ ਸੜਕ ’ਤੇ ਢੁੱਕਵੇਂ ਸਾਈਨੇਜ ਲਗਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਇਸ ਮੌਕੇ ਡਾਇਰੈਕਟਰ ਆਦਮਪੁਰ ਏਅਰਪੋਰਟ ਪੁਸ਼ਪੇਂਦਰਾ ਕੁਮਾਰ ਨਿਰਾਲਾ ਤੋਂ ਇਲਾਵਾ ਐਕਸੀਅਨ ਨੈਸ਼ਨਲ ਹਾਈਵੇ, ਐਕਸੀਅਨ ਪੀ.ਡਬਲਯੂ.ਡੀ. ਪ੍ਰੋਵੈਂਸ਼ੀਅਲ ਡਵੀਜ਼ਨ, ਤਹਿਸੀਲਦਾਰ ਆਦਮਪੁਰ, ਬੀ.ਡੀ.ਪੀ.ਓ. ਆਦਮਪੁਰ, ਈ.ਓ. ਮਿਊਂਸੀਪਲ ਕੌਂਸਲ ਆਦਮਪੁਰ ਵੀ ਮੌਜੂਦ ਸਨ।





























