
PRIME INDIAN NEWS✍️H S CHAWLA
ਪੈਰਿਸ, (PIN) :- ਪੰਜਾਬ ਵਿੱਚ ਹੋਈਆਂ ਨਗਰ ਕੌਂਸਲ, ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਮਿਆਰ ਵਧਿਆ ਹੈ, ਪਾਰਟੀ ਵਰਕਰਾਂ ਦੇ ਨਾਲ ਨਾਲ ਸੂਬੇ ਦੇ ਲੋਕਾਂ ਨੇ ਵੀ ਇਨ੍ਹਾਂ ਚੋਣਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਅਤੇ ਫ਼ਤਵਾ ਦਿੰਦਿਆਂ ਇਹ ਸਾਬਿਤ ਕਰ ਦਿੱਤਾ ਹੈ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਾਖ ਦਿਨੋ ਦਿਨ ਵਧਦੀ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਮੁੱਖੀ ਸ. ਇਕਬਾਲ ਸਿੰਘ ਭੱਟੀ (ਭੱਟੀ ਫਰਾਂਸ) ਨੇ PRIME INDIAN NEWS ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਕੀਤਾ।
ਸ. ਭੱਟੀ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਾਮਜ਼ਦਗੀ ਪੱਤਰ ਰੱਦ ਕਰਨ, ਪੁਲਿਸ ਅਤੇ ਰਾਜ ਚੋਣ ਕਮਿਸ਼ਨ ਦੀ ਦੁਰਵਰਤੋਂ, ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਬਾਵਜੂਦ ਵੀ ਪੰਜਾਬ ਵਾਸੀਆਂ ਨੇ ਸਪੱਸ਼ਟ ਤੌਰ ‘ਤੇ ਇੱਕ ਵੱਡਾ ਸੰਦੇਸ਼ ਦਿੰਦਿਆਂ ਇਹ ਕਰ ਦਿਖਾਇਆ ਹੈ ਕਿ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦਾ ਰੁਤਬਾ ਅੱਜ ਵੀ ਬਰਕਰਾਰ ਹੈ ਅਤੇ ਉਨ੍ਹਾਂ ਦਾ ਵਿਸ਼ਵਾਸ ਅੱਜ ਵੀ ਸ. ਸੁਖਬੀਰ ਸਿੰਘ ਬਾਦਲ ਦੀ ਹੀ ਅਗਵਾਈ ਵਿੱਚ ਹੈ।

ਸ. ਭੱਟੀ ਅਤੇ ਉਨ੍ਹਾਂ ਦੇ ਯੂਰਪੀਅਨ ਸਾਥੀਆਂ ਜਗਵੰਤ ਸਿੰਘ ਲਹਿਰਾ, ਲਾਭ ਸਿੰਘ ਭੰਗੂ ਸਪੇਨ, ਜਸਵੰਤ ਸਿੰਘ ਭਦਾਸ, ਮਸਤਾਨ ਸਿੰਘ ਨੌਰਾ, ਲਖਵਿੰਦਰ ਸਿੰਘ ਡੋਗਰਾਂਵਾਲ, ਜਥੇਦਾਰ ਗੁਰਚਰਨ ਸਿੰਘ ਭੂੰਗਰਨੀ, ਜਗਜੀਤ ਸਿੰਘ ਫ਼ਤਹਿਗੜ੍ਹ, ਹਰਦੀਪ ਸਿੰਘ ਬੋਦਲ, ਜਸਪ੍ਰੀਤ ਸਿੰਘ ਅਟਵਾਲ ਅਤੇ ਸੁਰਜੀਤ ਸਿੰਘ ਮਾਣਾ ਨੇ ਕਿਹਾ ਕਿ ਇਸ ਗੱਲ ਵਿੱਚ ਵੀ ਕੋਈ ਸ਼ੱਕ ਨਹੀਂ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਾਸੀ “ਆਮ ਆਦਮੀ ਪਾਰਟੀ” ਨੂੰ ਪੂਰੀ ਤਰ੍ਹਾਂ ਨਕਾਰ ਕੇ ਸੂਬੇ ਅੰਦਰ ‘ਸ਼੍ਰੋਮਣੀ ਅਕਾਲੀ ਦਲ’ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਆਪਣੇ ਹਰਮਨ ਪਿਆਰੇ ਨੇਤਾ ਸ. ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖਮੰਤਰੀ ਬਣਾਉਣਗੇ।
ਉਕਤ ਸਾਰੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਸਾਰੇ ਸੂਝਵਾਨ ਵੋਟਰਾਂ ਅਤੇ ਸਮਰਥਕਾਂ ਦਾ ਦਿਲੋਂ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਦਿਨ ਰਾਤ ਇੱਕ ਕਰਕੇ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦਿਖਾਉਂਦੇ ਹੋਏ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਆਪਣਾ ਫਰਜ਼ ਨਿਭਾਇਆ।
















