Latestਦੁਨੀਆਂਦੇਸ਼ਪੰਜਾਬ

ਤਰਨਤਾਰਨ ਜਿਮਨੀ ਚੋਣ ‘ਚ “ਆਪ” ਦੀ ਹੋਵੇਗੀ ਸ਼ਾਨਦਾਰ ਜਿੱਤ – ਰਮਣੀਕ ਸਿੰਘ ਰੰਧਾਵਾ

ਜਲੰਧਰ, ਐਚ ਐਸ ਚਾਵਲਾ। ਤਰਨਤਾਰਨ ਜਿਮਨੀ ਚੋਣ ‘ਚ “ਆਮ ਆਦਮੀ ਪਾਰਟੀ” ਦੀ ਸ਼ਾਨਦਾਰ ਜਿੱਤ ਹੋਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਲੰਧਰ ਲੋਕ ਸਭਾ ਇੰਚਾਰਜ ਅਤੇ ਇਮਪਰੂਵਮੈਂਟ ਟਰੱਸਟ ਜਲੰਧਰ ਦੇ ਚੇਅਰਮੈਨ ਸ. ਰਮਣੀਕ ਸਿੰਘ ਰੰਧਾਵਾ (ਲੱਕੀ ਰੰਧਾਵਾ) ਨੇ PRIME INDIAN NEWS ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਕੀਤਾ।

ਲੱਕੀ ਰੰਧਾਵਾ ਨੇ ਕਿਹਾ ਕਿ ਤਰਨਤਾਨ ਜਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਦਿਖਾਈ ਗਈ ਪਾਰਟੀ ਪ੍ਰਤੀ ਵਫ਼ਾਦਾਰੀ ਨੇ ਇਹ ਸਾਬਿਤ ਕਰ ਦਿਖਾਇਆ ਹੈ ਕਿ ਸੂਬੇ ਦੀ ਜਨਤਾ ਅੱਜ ਵੀ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਵਿੱਚ ਪੂਰਣ ਵਿਸ਼ਵਾਸ ਰੱਖਦੀ ਹੈ, ਜਿਸਦੇ ਚਲਦਿਆਂ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ।

ਜਦੋਂ ਲੱਕੀ ਰੰਧਾਵਾ ਨੂੰ ਵਿਰੋਧੀ ਪਾਰਟੀਆਂ ਦੀ ਕਾਰਗੁਜ਼ਾਰੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਕਿਸੇ ਵੀ ਰਾਜਨੀਤਕ ਪਾਰਟੀ ਦੇ ਖਿਲਾਫ ਨਹੀਂ ਬੋਲਦਾ, ਪਰ ਹਾਂ ਜੋ ਅੱਜ ਸਾਡੀ ਆਮ ਆਦਮੀ ਪਾਰਟੀ ਦੇ ਜੁਝਾਰੂ ਅਹੁਦੇਦਾਰਾਂ, ਵਲੰਟੀਅਰਾਂ ਅਤੇ ਵਰਕਰਾਂ ਨੇ ਪੂਰੀ ਲਗਨ ਨਾਲ ਮਿਹਨਤ ਕੀਤੀ ਹੈ, ਉਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਅਸੀ ਇਹ ਸੀਟ ਬੜੀ ਹੀ ਸ਼ਾਨੋ ਸ਼ੌਕਤ ਨਾਲ ਜਿੱਤਾਂਗੇ।

Related Articles

Leave a Reply

Your email address will not be published. Required fields are marked *

Back to top button