PRIME INDIAN NEWS✍️H S CHAWLA
ਪੈਰਿਸ, (PIN) :- ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਮੁੱਖੀ ਸ. ਇਕਬਾਲ ਸਿੰਘ ਭੱਟੀ ਨੇ ਤਰਨਤਾਰਨ ਵਿਖੇ ਹੋ ਰਹੀ ਜਿਮਨੀ ਚੋਣ ਨੂੰ ਲੈ ਕੇ ਬਿਆਨ ਦਿੱਤਾ ਹੈ ਕਿ ਇਸ ਚੋਣ ਮੁਕਾਬਲੇ ‘ਚ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਪਾਰਟੀਆਂ ਨੂੰ ਕਰਾਰੀ ਟੱਕਰ ਦੇਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਇਸ ਗੱਲ ਤੋਂ ਸਬਕ ਲੈਣਾ ਚਾਹੀਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅੱਜ ਵੀ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ ਵਿੱਚ ਹੀ ਕਾਂਟੇਦਾਰ ਟੱਕਰ ਦੇਣ ਲਈ ਵੱਡੇ ਪੱਧਰ ਤੇ ਰੈਲੀਆਂ, ਰੋਡ ਸ਼ੋਅ ਅਤੇ ਨੁੱਕੜ ਮੀਟਿੰਗਾਂ ਕਰਕੇ ਆਪਣਾ ਫਰਜ਼ ਅਦਾ ਕਰ ਰਹੀ ਹੈ।


ਇਨ੍ਹਾਂ ਰੈਲੀਆਂ, ਰੋਡ ਸ਼ੋਅ ਅਤੇ ਨੁੱਕੜ ਮੀਟਿੰਗਾਂ ਵਿੱਚ ਆਮ ਜਨਤਾ ਦਾ ਭਾਰੀ ਇਕੱਠ ਵੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਵੀ ਪੰਜਾਬ ਵਾਸੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚੱਟਾਨ ਵਾਂਗੂ ਖੜੇ ਹਨ ਅਤੇ ਉਹ ਇਸ ਚੋਣ ਵਿੱਚ ਪਾਰਟੀ ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਹੀ ਆਪਣਾ ਫ਼ਤਵਾ ਦੇ ਕੇ ਇਹ ਸੀਟ ਸ. ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਉਣਗੇ।


















