
ਜਲੰਧਰ ਕੈਂਟ, ਐਚ ਐਸ ਚਾਵਲਾ। ਆਮ ਆਦਮੀ ਪਾਰਟੀ ਦੀ ਇੱਕ ਹੰਗਾਮੀ ਮੀਟਿੰਗ ਤਿਲਕ ਰਾਜ ਸ਼ਰਮਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਜਲੰਧਰ ਕੈਂਟ ਦੀ ਅਗਵਾਈ ਵਿੱਚ ਕੀਤੀ ਗਈ। ਜਿਸ ਵਿੱਚ ਹਲਕਾ ਇੰਚਾਰਜ ਸ. ਸੁਰਿੰਦਰ ਸਿੰਘ ਸੋਢੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਦੇ ਮਿਹਨਤੀ ਅਤੇ ਇਮਾਨਦਾਰ ਵਰਕਰ ਦਵਿੰਦਰ ਸ਼ਰਮਾ ਨੂੰ ਵਾਰਡ ਨੰਬਰ-3 ਦਾ ਵਾਰਡ ਸੈਕਟਰੀ ਬਣਾਇਆ ਗਿਆ। ਇਸਦੇ ਨਾਲ ਨਾਲ ਲੇਡੀਜ਼ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਮੀਨਾਕਸ਼ੀ ਜੈਨ ਦੀ ਨਿਯੁਕਤੀ ਤੋਂ ਬਾਅਦ ਲੇਡੀਜ਼ ਵਿੰਗ ਦੀ ਵਾਰਡ ਸੈਕਟਰੀ ਸ੍ਰੀਮਤੀ ਸ਼ੀਤਲ ਨਗਮਾ ਅਤੇ ਹੋਰ 7 ਲੇਡੀਜ ਵਰਕਰ ਨੂੰ ਜਿੰਮੇਵਾਰੀ ਦਿੱਤੀ ਗਈ। ਹਲਕਾ ਇੰਚਾਰਜ ਸ. ਸੁਰਿੰਦਰ ਸਿੰਘ ਸੋਢੀ ਨੇ ਸਾਰੇ ਨਵਨਿਯੁਕਤ ਅਹੁਦੇਦਾਰਾਂ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ।
ਇਸ ਮੌਕੇ ਬਲਾਕ ਪ੍ਰਧਾਨ ਤਿਲਕ ਰਾਜ ਸ਼ਰਮਾ ਨੇ ਸਾਰਿਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਆਓ ਸਾਰੇ ਇਕੱਠੇ ਹੋ ਕੇ ਪਾਰਟੀ ਉਮੀਦਵਾਰ ਸ਼੍ਰੀ ਪਵਨ ਕੁਮਾਰ ਟੀਨੂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਸ. ਸੁਰਿੰਦਰ ਸਿੰਘ ਸੋਢੀ ਜੀ ਦੇ ਹੱਥ ਮਜ਼ਬੂਤ ਕਰੀਏ।
ਇਸ ਮੌਕੇ ਸਾਰੇ ਨਵਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਉਮੀਦਵਾਰ ਸ਼੍ਰੀ ਪਵਨ ਕੁਮਾਰ ਟੀਨੂ ਦੀ ਕਾਮਯਾਬੀ ਲਈ ਦਿਨ ਰਾਤ ਮਿਹਨਤ ਕਰਦੇ ਹੋਏ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਜਲੰਧਰ ਕੈਂਟ ਤੋਂ “ਆਪ” ਵਰਕਰ ਹਾਜਰ ਸਨ।
















