
ਕਿਹਾ – ਪਾਰਟੀ ਨੇ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ
ਜਲੰਧਰ ਕੈਂਟ, ਐਚ ਐਸ ਚਾਵਲਾ। ਆਮ ਆਦਮੀ ਪਾਰਟੀ ਹਾਈਕਮਾਨ ਨੇ ਧਾਰਮਿਕ ਅਤੇ ਸਮਾਜ ਸੇਵਕ ਤਿਲਕ ਰਾਜ ਸ਼ਰਮਾ ਨੂੰ ਜਲੰਧਰ ਕੈਂਟ ਤੋਂ ਬਲਾਕ ਪ੍ਰਧਾਨ ਨਿਯੁਕਤ ਕੀਤਾ ਹੈ। ਸ਼ਰਮਾ ਦੀ ਇਸ ਨਿਯੁਕਤੀ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ਅਤੇ ਕੈਂਟ ਦੇ ‘ਆਪ’ ਵਰਕਰਾਂ ‘ਚ ਖੁਸ਼ੀ ਦੀ ਲਹਿਰ ਹੈ, ਜਿਸਦੇ ਚਲਦਿਆਂ ਤਿਲਕ ਰਾਜ ਸ਼ਰਮਾ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ।

ਇਸ ਮੌਕੇ ਤਿਲਕ ਰਾਜ ਸ਼ਰਮਾ ਨੇ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਜਲੰਧਰ ਕੈਂਟ ਹਲਕਾ ਇੰਚਾਰਜ ਸ. ਸੁਰਿੰਦਰ ਸਿੰਘ ਸੋਢੀ, ਚੇਅਰਮੈਨ ਮੰਗਲ ਸਿੰਘ, ਚੇਅਰਮੈਨ ਰਾਜਵਿੰਦਰ ਕੌਰ ਥਿਆੜਾ ਸਹਿਤ ਸਮੁੱਚੀ ਲੀਡਰਸ਼ਿਪ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਬੇਹਤਰੀ ਅਤੇ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਣਗੇ।
ਸ਼ਰਮਾ ਨੇ ਕਿਹਾ ਕਿ ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀ ਆਮ ਜਨਤਾ ਦੇ ਹਿਤਾਂ ਲਈ ਅਨੇਕਾਂ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ ਅਤੇ ਅੱਗੇ ਵੀ ਹੋਰ ਵੀ ਬੇਹਤਰ ਸਕੀਮਾਂ ਲਾਗੂ ਕੀਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਵੀ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਵੀ ਸਾਰੇ ਇਕਜੁੱਟ ਹੋ ਕੇ ਆਉਣ ਵਾਲੀਆਂ ਲੋਕਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਹੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਕਾਮਯਾਬ ਕਰੀਏ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕਰਕੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਅਤੇ ਵਿਕਾਸਸ਼ੀਲ ਸੂਬਾ ਬਣਾਈਏ।





























