ਦੇਸ਼ਦੁਨੀਆਂਪੰਜਾਬ

ਥਾਣਾ ਆਦਮਪੁਰ ਦੀ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਇੱਕ ਮਹਿਲਾ ਨਸ਼ਾ ਤਸਕਰ ਨੂੰ ਕੀਤਾ ਕਾਬੂ

ਜਲੰਧਰ, ਐਚ ਐਸ ਚਾਵਲਾ। ਸ੍ਰੀ ਮੁੱਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀਮਤੀ ਜਸਰੂਪ ਕੌਰ, ਆਈ.ਪੀ.ਐਸ. ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਸ੍ਰੀ ਸੁਮੀਤ ਸੂਦ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ Insp. ਰਵਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੇ 20 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਮੀਤ ਸੂਦ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 12.02.2024 ਨੂੰ ASI ਰਜਿੰਦਰ ਕੁਮਾਰ ਨੰ: 235/Jal ਚੌਕੀ ਇੰਚਾਰਜ ਅਲਾਵਲਪੁਰ ਸਮੇਤ ਪੁਲਿਸ ਪਾਰਟੀ ਬਿਆਸ ਪਿੰਡ ਤੇ ਦੋਲੀਕੇ ਪਿੰਡ ਗਸਤ ਕਰ ਰਹੇ ਸੀ ਜਦ ਪੁਲਿਸ ਪਾਰਟੀ ਕੋਟਲੀ ਸ਼ੇਖਾ ਫਿਰਨੀ ਪਰ ਪੁੱਜੀ ਤਾਂ ਗਲੀ ਵਿੱਚੋਂ ਇੱਕ ਔਰਤ ਬਾਹਰ ਸੜਕ ਵੱਲ ਆਈ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਆਪਣੇ ਹੱਥ ਵਿੱਚ ਫੜਿਆ ਵਜਨਦਾਰ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ ਅਤੇ ਇੱਕ ਦਮ ਜਮੀਨ ਪਰ ਬੈਠ ਗਈ, ਸ਼ੱਕ ਦੇ ਬਿਨ੍ਹਾ ਪਰ ਲੇਡੀ ਸਿਪਾਹੀ ਦੀ ਮੱਦਦ ਨਾਲ ਕਾਬੂ ਕੀਤਾ, ਜਿਸ ਨੂੰ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਪਤਾ ਪਰਮਜੀਤ ਕੌਰ ਪਤਨੀ ਗੁਰਨਾਮ ਸਿੰਘ ਵਾਸੀ ਕੋਟਲੀ ਸ਼ੇਖਾ ਥਾਣਾ ਆਦਮਪੁਰ ਦੱਸਿਆ, ਜਿਸ ਵੱਲੋਂ ਸੁੱਟੇ ਹੋਏ ਲਿਫਾਫੇ ਨੂੰ ਚੈਕ ਕਰਨ ਪਰ ਉਸ ਵਿਚ 20 ਗ੍ਰਾਮ ਹੈਰੋਇਨ ਬ੍ਰਾਮਦ ਹੋਈ, ਜਿਸਤੇ ASI ਰਜਿੰਦਰ ਕੁਮਾਰ ਨੰ: 235/jal ਵਲੋਂ ਮੁਕੱਦਮਾ ਨੰਬਰ 20 ਮਿਤੀ 12.02.2024 ਅਧ 21-B NDPS ACT ਥਾਣਾ ਆਦਮਪੁਰ ਦਰਜ ਕਰਕੇ ਦੋਸ਼ਣ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਨੂੰ ਮਿਤੀ 13.02.2024 ਨੂੰ ਪੇਸ਼ ਅਦਾਲਤ ਕਰਕੇ 01 ਦਿਨ ਦਾ ਪੁਲਿਸ ਰਿਮਾਡ ਹਾਸਿਲ ਕੀਤਾ ਗਿਆ ਹੈ। ਜਿਸ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਗਈ ਅਤੇ ਇਸ ਦੇ ਮੋਬਾਇਲ ਫੋਨ ਦੀ ਕਾਲ ਡਿਟੇਲ ਕੱਢਵਾ ਕੇ ਬੈਕਵਰਡ ਅਤੇ ਫਾਰਵਡ ਲਿੰਕਾ ਦਾ ਪਤਾ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button