ਦੇਸ਼ਦੁਨੀਆਂਪੰਜਾਬ

ਥਾਣਾ ਆਦਮਪੁਰ ਦੀ ਪੁਲਿਸ ਨੇ 983 ਪੇਟੀਆਂ ਸ਼ਰਾਬ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ

ਜਲੰਧਰ, ਐਚ ਐਸ ਚਾਵਲਾ। ਲੋਕ ਸਭਾ ਚੋਣਾ ਦੇ ਮੱਦੇ ਨਜਰ ਮਾਣਯੋਗ ਇਲੈਕਸ਼ਨ ਕਮਿਸ਼ਨ ਪੰਜਾਬ ਵੱਲੋ ਜਾਰੀ ਹਦਾਇਤਾਂ ਅਨੁਸਾਰ ਡਾਕਟਰ ਅੰਕੁਰ ਗੁਪਤਾ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ੍ਰੀਮਤੀ ਜਸਰੂਪ ਕੌਰ ਬਾਠ ਆਈ.ਪੀ.ਐਸ. ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ, ਸ੍ਰੀ ਮਨਪ੍ਰੀਤ ਸਿੰਘ ਢਿੱਲੇ ਪੀ.ਪੀ.ਐਸ. ਪੁਲਿਸ ਕਪਤਾਨ, ਸ਼ਪੈਸ਼ਲ ਬ੍ਰਾਚ ਜਲੰਧਰ ਦਿਹਾਤੀ ਅਤੇ ਸ੍ਰੀ ਸੁਮਿਤ ਸੂਦ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ Insp. ਰਵਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਕੈਂਟਰ ਸਮੇਤ 983 ਪੇਟੀਆਂ ਸ਼ਰਾਬ ਮਾਰਕਾ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਡਾਕਟਰ ਅੰਕੁਰ ਗੁਪਤਾ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਨੇ ਦੱਸਿਆ ਕਿ ਮਿਤੀ 06.04.2024 ਨੂੰ ASI ਜੰਗ ਬਹਾਦਰ ਸਮੇਤ ਪੁਲਿਸ ਪਾਰਟੀ ਨੇ ਨੇੜੇ ਸੁਖਮਨੀ ਹਸਪਤਾਲ ਜੰਡੂ ਸਿੰਘਾ ਮੌਜੂਦ ਸੀ ਕਿ ਜਲੰਧਰ ਦੀ ਤਰਫ ਇੱਕ ਗੱਡੀ No. PB 08 CH 8247 ਮਾਰਕਾ ਆਇਸ਼ਰ ਕੈਟਰ ਜਿਸ ਨੂੰ ਬਲਵਿੰਦਰ ਸਿੰਘ ਪੁੱਤਰ ਰਹਿਮਤ ਸਿੰਘ ਵਾਸੀ ਕੋਟ ਜਗਰਾਜ ਥਾਣਾ ਕਾਹਨੇਵਾਨ ਜਿਲ੍ਹਾ ਗੁਰਦਾਸਪੁਰ ਹਾਲ ਵਾਸੀ ਨੂਰਪੁਰ ਥਾਣਾ ਮਕਸੂਦਾ ਜਿਲ੍ਹਾ ਜਲੰਧਰ ਚਲਾ ਰਿਹਾ ਸੀ। ਗੱਡੀ ਦੀ ਤਰਪਾਲ ਉਪਰੋਂ ਉਤਰੀ ਹੋਈ ਸੀ ਜਿਸ ਵਿਚ ਸ਼ਰਾਬ ਦੀਆਂ ਪੇਟੀਆਂ ਸਾਫ ਦਿਖਾਈ ਦੇ ਰਹੀਆਂ ਸਨ, ਜਿਸ ਨੂੰ ਨਾਕਾ ਪਰ ਰੋਕ ਦੋਸ਼ੀ ਬਲਵਿੰਦਰ ਸਿੰਘ ਪੁੱਤਰ ਰਹਿਮਤ ਸਿੰਘ ਵਾਸੀ ਕੋਟ ਜਗਰਾਜ ਥਾਣਾ ਕਾਹਨੋਵਾਨ ਜਿਲ੍ਹਾ ਗੁਰਦਾਸਪੁਰ ਹਾਲ ਵਾਸੀ ਨੂਰਪੁਰ ਥਾਣਾ ਮਕਸੂਦਾ ਜਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਪਾਸੋਂ ਕੁੱਲ 983 ਪੇਟੀਆਂ ਸ਼ਰਾਬ ਬ੍ਰਾਮਦ ਕੀਤੀਆਂ ਜੋ ਇਹ ਸ਼ਰਾਬ ਲੋਕ ਸਭਾ ਚੋਣਾ ਵਿੱਚ ਵਰਤੀ ਜਾਣੀ ਸੀ। ਜਿਸ ਪਰ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 53 ਮਿਤੀ 06.04.2023 ਅ:ਧ 61/1/14 Exc. Act ਥਾਣਾ ਆਦਮਪੁਰ ਦਰਜ ਰਜਿਸਟਰ ਕੀਤਾ ਗਿਆ। ਜੋ ਦੋਸ਼ੀ ਬਲਵਿੰਦਰ ਸਿੰਘ ਨੂੰ ਮੁਕੱਦਮਾ ਹਜਾ ਵਿਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ। ਮੁਕੱਦਮਾ ਜੇਰ ਤਫਤੀਸ਼ ਹੈ।

Related Articles

Leave a Reply

Your email address will not be published. Required fields are marked *

Back to top button