
ਜਲੰਧਰ, ਐਚ ਐਸ ਚਾਵਲਾ। ਸ਼੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਯੁੱਧ ਨਸ਼ਿਆ ਵਿਰੁੱਧ ਦੇ ਤਹਿਤ ਸ੍ਰੀ ਸਰਬਜੀਤ ਰਾਏ, ਪੀ.ਪੀ.ਐਸ. ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ INSP ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 05 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 05.05.2025 ਨੂੰ ASI ਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਆਦਮਪੁਰ ਤੋ ਕਠਾਰ ਨੂੰ ਜਾ ਰਹੇ ਸੀ ਜਦੋ ਪੁਲਿਸ ਪਾਰਟੀ ਬੰਮ ਡੰਮ ਏਅਰ ਫੋਰਸ ਸਟੇਸ਼ਨ ਬਾਹਰ ਪਿੰਡ ਖੁਰਦਪੁਰ ਪੁੱਜੀ ਤਾਂ ਪਲਵਿੰਦਰ ਸਿੰਘ ਉਰਫ ਬੋਬੀ ਨੂੰ ਮੋਟਰਸਾਇਕਲ ਨੰਬਰ PB 08 EA 6190 ਮਾਰਕਾ ਹੋਂਡਾ ਲੀਵੋ ਸਮੇਤ ਕਾਬੂ ਕਰਕੇ ਮੋਟਰਸਾਇਕਲ ਦੇ ਸਾਇਡ ਬੋਕਸ ਵਿਚੋ 05 ਗ੍ਰਾਮ ਹੈਰੋਇਨ ਅਤੇ 50 ਖੁਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਜਿਸ ਤੇ ਮੁਕੱਦਮਾ ਨੰਬਰ 62 ਮਿਤੀ 05.05.2025 ਅ:ਧ 21-A, 22/61/85 NDPS Act, ਥਾਣਾ ਆਦਮਪੁਰ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ।





























