
ਜਲੰਧਰ, ਐਚ ਐਸ ਚਾਵਲਾ। ਸ੍ਰੀ ਗੁਰਮੀਤ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤੱਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਵਨ ਸਿੰਘ ਬੱਲ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੋਰ ਜੀ ਦੀ ਅਗਵਾਈ ਹੇਠ, ਇੰਸਪੈਕਟਰ ਸਿਕੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਟੀਮ ਵੱਲੋਂ 195 ਖੁੱਲੀਆਂ ਨਸ਼ੀਲੀਆਂ ਗੋਲੀਆਂ ਅਤੇ 610 ਨਸ਼ੀਲੇ ਕੈਪਸੂਲ ਰੰਗ ਗੂੜਾ ਲਾਲ ਸਮੇਤ ਮੋਟਰ ਸਾਈਕਲ ਪਲਟੀਨਾ ਨੰਬਰ PB-08-DE-1425 ਬ੍ਰਾਮਦ ਕਰਕੇ 02 ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਵਨ ਸਿੰਘ ਬੱਲ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੋਰ ਜਿਲ੍ਹਾਂ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 02-04-2025 ਨੂੰ ਇੰਸਪੈਕਟਰ ਸਿਕੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਏ.ਐਸ.ਆਈ ਸੁਭਾਸ਼ ਕੁਮਾਰ ਚੌਂਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੇ ਸਮੇਤ ਸਾਥੀ ਕਰਮਚਾਰੀਆ ਦੇ ਨਹਿਰ ਪੁੱਲੀ ਪਿੰਡ ਧੁਲੇਤਾ ਤੋਂ ਪਿੰਡ ਫਲਪੋਤਾ ਤੋਂ ਰਜਤ ਉਰਫ ਤਨੂ ਪੁੱਤਰ ਚਰਨਜੀਤ ਕੁਮਾਰ ਵਾਸੀ ਪੱਤੀ ਲਾਲੋ ਕੀ ਬੜਾ ਪਿੰਡ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਅਤੇ ਅਜੈ ਕੁਮਾਰ ਪੁੱਤਰ ਨਿਰਮਲ ਰਾਮ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 195 ਖੁੱਲੀਆ ਨਸ਼ੀਲੀਆ ਗੋਲੀਆ ਅਤੇ 610 ਨਸ਼ੀਲੇ ਕੈਪਸੂਲ ਰੰਗ ਗੂੜਾ ਲਾਲ ਸਮੇਤ ਮੋਟਰ ਸਾਈਕਲ ਪਲਟੀਨਾ ਨੰਬਰ PB-08-DE-1425 ਬ੍ਰਾਮਦ ਕੀਤਾ ਗਿਆ। ਜਿਸ ਤੇ ਏ.ਐਸ.ਆਈ ਸੁਭਾਸ਼ ਕੁਮਾਰ ਚੌਂਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੇ ਮੁਕੱਦਮਾ ਨੰਬਰ 48 ਮਿਤੀ 02-04-2025 ਅ/ਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ । ਜੋ ਮੁਕੱਦਮਾ ਹਜਾ ਵਿੱਚ ਦੋਸ਼ੀਆਨ ਰਜਤ ਉਰਫ ਤਨੂ ਅਤੇ ਅਜੈ ਕੁਮਾਰ ਉਕਤਾਨ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀਆਨ ਉਕਤਾਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ । ਜੋ ਦੋਸ਼ੀਆਨ ਰਜਤ ਉਰਫ ਤਨੂ ਅਤੇ ਅਜੈ ਕੁਮਾਰ ਉਕਤਾਨ ਪਾਸੋਂ ਹੋਰ ਪੁੱਛ ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਕਿਸ ਪਾਸੋਂ ਲੈ ਕੇ ਆਏ ਸਨ ਅਤੇ ਅੱਗੇ ਕਿਸ ਕਿਸ ਨੂੰ ਵੇਚਣੇ ਸਨ ਬਾਰੇ ਪਤਾ ਲਗਾਉਣਾ ਜਰੂਰੀ ਹੈ ਅਤੇ ਇਨ੍ਹਾਂ ਦੇ ਹੋਰ ਨਸ਼ਾ ਤੱਸਕਰਾਂ ਨਾਲ ਲਿੰਕ ਹੋਣ ਸੰਬੰਧੀ ਤਫਤੀਸ਼ ਕੀਤੀ ਜਾ ਰਹੀ ਹੈ।
















