ਥਾਣਾ ਗੁਰਾਇਆ ਦੀ ਪੁਲਿਸ ਵੱਲੋ 2 ਕਿਲੋ 550 ਗ੍ਰਾਮ ਅਫੀਮ ਅਤੇ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ 2 ਨਸ਼ਾ ਤਸਕਰ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨੁਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ, ਪੀ.ਪੀ.ਐਸ, ਪੁਲਿਸ ਕਪਤਾਨ ਤਫਤੀਸ਼ ਜਲੰਧਰ ਦਿਹਾਤੀ ਅਤੇ ਸ਼੍ਰੀ ਸਿਮਰਨਜੀਤ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ, ਇੰਸਪੈਕਟਰ ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਟੀਮ ਵੱਲੋਂ 02 ਕਿਲੋ 550 ਗ੍ਰਾਮ ਅਫੀਮ ਅਤੇ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਕੇ 02 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਿਮਰਨਜੀਤ ਸਿੰਘ, ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜਿਲ੍ਹਾਂ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 21-12-2023 ਨੂੰ ਇੰਸਪੈਕਟਰ ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਐਸ.ਆਈ ਮੋਹਨ ਲਾਲ ਥਾਣਾ ਗੁਰਾਇਆ ਦੀ ਪੁਲਿਸ ਪਾਰਟੀ ਨੇ ਨਾਕਾਬੰਦੀ ਡੀ.ਕੇ ਮੌਰੀਆ ਇੰਟਰਨੈਸ਼ਨਲ ਢਾਬਾ ਜੀ.ਟੀ. ਰੋਡ ਗੁਰਾਇਆ ਤੋਂ ਟਰੱਕ ਨੰਬਰੀ 13-07-AS-5738 ਮਾਰਕਾ ਲੇਲੈਂਡ ਨੂੰ ਰੋਕ ਕੇ ਉਸ ਵਿੱਚੋਂ ਡਰਾਇਵਰ ਤਜਿੰਦਰ ਸਿੰਘ ਉਰਫ ਨਿੱਕਾ ਪੁੱਤਰ ਪਾਲ ਸਿੰਘ ਵਾਸੀ ਪਿੰਡ ਜਾਂਦੀਆ ਥਾਣਾ ਗੁਰਾਇਆ ਜਿਨ੍ਹਾਂ ਜਲੰਧਰ ਅਤੇ ਰਾਜ ਕੁਮਾਰ ਪੁੱਤਰ ਗਿਆਨ ਚੰਦ ਵਾਸੀ ਪਿੰਡ ਭਗੜਾ ਥਾਣਾ ਕਟੜਾ ਜਿਲ੍ਹਾਂ ਰਿਆਸੀ ਸਟੇਟ ਜੰਮੂ ਕਸ਼ਮੀਰ ਨੂੰ ਕਾਬੂ ਕਰਕੇ ਟਰੈਕ ਦੀ ਤਲਾਸ਼ੀ ਕਰਨ ਤੇ ਉਸ ਵਿੱਚੋਂ 02 ਕਿਲੋ 550 ਗ੍ਰਾਮ ਅਫੀਮ ਅਤੇ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕੀਤੇ। ਜਿਸ ਤੇ ਮੁਕੱਦਮਾ 184 ਮਿਤੀ 21-12-2023 ਅ/ਧ 18(ਸੀ)/15(ਬੀ)-61-85 ਐਨ.ਡੀ.ਪੀ.ਐਸ ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ।
ਜੋ ਉਪਰੋਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀਆਨ ਤਜਿੰਦਰ ਸਿੰਘ ਉਰਫ ਨਿੱਕਾ ਅਤੇ ਰਾਜ ਕੁਮਾਰ ਉਕਤਾਨ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਉਕਤ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਜੋ ਦੋਸ਼ੀਆਨ ਉਕਤਾਨ ਪਾਸੋਂ ਹੋਰ ਪੁੱਛ ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਇੰਨੀ ਭਾਰੀ ਮਾਤਰਾ ਵਿੱਚ ਅਫੀਮ ਅਤੇ ਡੋਡੇ ਚੂਰਾ ਪੋਸਤ ਕਿਸ ਪਾਸੋਂ ਅਤੇ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਹੋਰ ਕਿਸ-ਕਿਸ ਵਿਅਕਤੀਆਂ ਨੂੰ ਵੇਚਣੇ ਸਨ ਬਾਰੇ ਪਤਾ ਲਗਾਉਣਾ ਜਰੂਰੀ ਹੈ ਅਤੇ ਇਸ ਦੇ ਹੋਰ ਵੀ ਨਸ਼ਾ ਤਸਕਰਾਂ ਨਾਲ ਲਿੰਕ ਹੋਣ ਸੰਬੰਧੀ ਤਫਤੀਸ਼ ਕੀਤੀ ਜਾ ਰਹੀ ਹੈ। ਜੋ ਦੋਸ਼ੀ ਤਜਿੰਦਰ ਸਿੰਘ ਉਕਤ ਦੇ ਖਿਲਾਫ ਪਹਿਲਾ ਵੀ ਐੱਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮੇ ਦਰਜ ਰਜਿਸਟਰ ਹਨ।





























