ਦੇਸ਼ਦੁਨੀਆਂਪੰਜਾਬ

ਥਾਣਾ ਗੁਰਾਇਆ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਪੰਰਕ ਪ੍ਰੋਗਰਾਮ ਦੌਰਾਨ ਲੋਕਾਂ ਵੱਲੋਂ ਜਲੰਧਰ ਦਿਹਾਤੀ ਪੁਲਿਸ ਨੂੰ ਪੂਰੇ ਸਹਿਯੋਗ ਦਾ ਵਾਅਦਾ

ਜਲੰਧਰ, ਐਚ ਐਸ ਚਾਵਲਾ। ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਵਿਰੁੱਧ ਚੱਲ ਰਹੀ ਰੋਕਥਾਮ ਮੁਹਿੰਮ ਤਹਿਤ, ਜਲੰਧਰ ਦਿਹਾਤੀ ਪੁਲਿਸ ਵੱਲੋਂ ਮਿਲਨ ਪੈਲਸ ਗੁਰਾਇਆ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਵਿਸ਼ੇਸ਼ ਸੰਪਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਇਹ ਪ੍ਰੋਗਰਾਮ ਸ੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐੱਸ ਸੀਨੀਅਰ ਸੁਪਰਡੈਂਟ ਆਫ਼ ਪੁਲਿਸ , ਅਤੇ ਐਸ.ਪੀ. ਇਨਵੈਸਟੀਗੇਸ਼ਨ ਸ੍ਰੀ ਸਰਬਜੀਤ ਰਾਏ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਡੀ.ਐਸ.ਪੀ. ਸਬ ਡਿਵੀਜ਼ਨ ਗੁਰਾਇਆ ਸ੍ਰੀ ਸਰਵਣ ਸਿੰਘ ਬੱਲ ਅਤੇ ਥਾਣਾ ਗੁਰਾਇਆ ਦੇ ਇੰਚਾਰਜ ਇੰਸਪੈਕਟਰ ਸਿਕੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਹੋਇਆ।

ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ 30 ਤੋਂ 35 ਪਿੰਡਾਂ ਦੀਆਂ ਪੰਚਾਇਤਾਂ ਨੇ ਭਾਗ ਲਿਆ ਅਤੇ ਨਸ਼ਾ ਮੁਕਤੀ ਸਬੰਧੀ ਸਾਂਝੀ ਜ਼ਿੰਮੇਵਾਰੀ ਨਿਭਾਉਣ ਦੀ ਸਹੁੰ ਚੁੱਕੀ। ਪਿੰਡ ਵਾਸੀਆਂ ਵੱਲੋਂ ਆਪਣੇ ਪਿੰਡਾਂ ਦੇ ਨਾਂ ਦੀਆਂ ਤਖਤੀਆਂ ਲੈ ਕੇ ਨਸ਼ਾ ਮੁਕਤ ਪਿੰਡਾਂ ਦਾ ਐਲਾਨ ਕੀਤਾ ਗਿਆ ਅਤੇ ਜਲੰਧਰ ਦਿਹਾਤੀ ਪੁਲਿਸ ਨੂੰ ਪੂਰੇ ਸਹਿਯੋਗ ਦਾ ਵਾਅਦਾ ਕੀਤਾ ਗਿਆ।

ਇਸ ਮੌਕੇ ‘ਤੇ ਕਰੀਬ 300 ਤੋਂ ਵੱਧ ਲੋਕ ਮੌਜੂਦ ਸਨ ਜੋ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਪੁਲਿਸ ਦੇ ਨਾਲ ਖੜੇ ਨਜ਼ਰ ਆਏ।

SSP ਜਲੰਧਰ ਦਿਹਾਤੀ ਸ੍ਰੀ ਹਰਵਿੰਦਰ ਸਿੰਘ ਵਿਰਕ ਨੇ ਆਪਣੇ ਸੰਦੇਸ਼ ਵਿੱਚ ਕਿਹਾ:

> “ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਅਸੀਂ ਕਾਨੂੰਨੀ ਪੱਧਰ ‘ਤੇ ਸਖ਼ਤ ਕਾਰਵਾਈ ਕਰਦੇ ਹੋਏ, ਜਨਤਾ ਦੇ ਸਹਿਯੋਗ ਨਾਲ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਵਚਨਬੱਧ ਹਾਂ। ਇਹ ਕੇਵਲ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਲੜਾਈ ਹੈ।”

ਇਸ ਤਰ੍ਹਾਂ ਜਲੰਧਰ ਦਿਹਾਤੀ ਪੁਲਿਸ ਨਾ ਸਿਰਫ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਨਿਪਟ ਰਹੀ ਹੈ, ਸਗੋਂ ਪਿੰਡ ਪੱਧਰ ‘ਤੇ ਜਾਗਰੂਕਤਾ, ਭਰੋਸੇ ਅਤੇ ਸਾਂਝ ਰਾਹੀਂ ਨਵੇਂ ਪੰਜਾਬ ਦੀ ਰਚਨਾ ਵੱਲ ਕਦਮ ਵਧਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button