
PRIME INDIAN NEWS✍️H S CHAWLA
ਅਦਾਲਤ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਹੈ। ਉਨ੍ਹਾਂ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਸੁਣਵਾਈ ਅੱਜ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਸ਼ੁਰੂ ਹੋਈ, ਜਿਸਤੋਂ ਬਾਅਦ ਅਦਾਲਤ ਨੇ ਮਜੀਠੀਆ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ।
ਸੂਤਰਾਂ ਮੁਤਾਬਿਕ ਵਿਜੀਲੈਂਸ ਬਿਊਰੋ ਨੇ ਅਦਾਲਤ ਨੂੰ ਦੱਸਿਆ ਹੈ ਕਿ ਮਜੀਠੀਆ ਰਿਮਾਂਡ ਦੌਰਾਨ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਵਿਜੀਲੈਂਸ ਦਾ ਇਹ ਵੀ ਕਹਿਣਾ ਹੈ ਕਿ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਲਈ ਮਜੀਠੀਆ ਨੂੰ ਪੰਜਾਬ ਤੋਂ ਇਲਾਵਾ ਹੋਰ ਰਾਜਾਂ ਤੇ ਥਾਵਾਂ ‘ਤੇ ਲਿਜਾਣਾ ਜ਼ਰੂਰੀ ਹੈ। ਇਨ੍ਹਾਂ ਆਧਾਰਾਂ ‘ਤੇ ਵਿਜੀਲੈਂਸ ਬਿਊਰੋ ਅਦਾਲਤ ਤੋਂ ਬਿਕਰਮ ਸਿੰਘ ਮਜੀਠੀਆ ਦੇ ਰਿਮਾਂਡ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਵਧਾ ਦਿੱਤਾ।

ਪੁਲਿਸ ਨੇ ਸੁਖਬੀਰ ਸਿੰਘ ਬਾਦਲ ਨੂੰ ਹਿਰਾਸਤ ‘ਚ ਲਿਆ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੁਖਬੀਰ ਬਾਦਲ ਨੂੰ ਪੰਜਾਬ ਪੁਲਿਸ ਦੀ ਬੱਸ ਵਿੱਚ ਬਿਠਾਇਆ ਗਿਆ। ਬੰਟੀ ਰੋਮਾਣਾ ਅਤੇ ਸਿਕੰਦਰ ਸਿੰਘ ਮਲੂਕਾ ਸਣੇ ਕਈ ਸੀਨੀਅਰ ਅਕਾਲੀ ਆਗੂ ਵੀ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਨੂੰ ਗੁਰਦੁਆਰਾ ਅੰਬ ਸਾਹਿਬ ਤੋਂ ਹਿਰਾਸਤ ਵਿਚ ਲਿਆ ਗਿਆ ਹੈ।

ਰਾਜਨੀਤਿਕ ਹਲਕਿਆਂ ‘ਚ ਹੰਗਾਮਾ
ਸੁਖਬੀਰ ਬਾਦਲ ਦੀ ਗ੍ਰਿਫਤਾਰੀ ਨੂੰ ਲੈ ਕੇ ਰਾਜਨੀਤਿਕ ਹਲਕਿਆਂ ‘ਚ ਹੰਗਾਮਾ ਹੋਇਆ। ਕਈ ਸਿੱਖ ਸੰਗਠਨਾਂ ਅਤੇ ਸਾਬਕਾ ਅਧਿਕਾਰੀਆਂ ਨੇ ਇਸ ਸਬੰਧੀ ਸਵਾਲ ਉਠਾਏ ਹਨ ਕਿ ਲੋਕਾਂ ਨੂੰ ਗੁਰੂਘਰ ਜਾਣ ਤੋਂ ਰੋਕਣਾ ਹੁਣ ਨਵਾਂ ‘ਆਮ’ ਬਣ ਗਿਆ ਹੈ? ਲੋਕਾਂ ਦਾ ਵੀ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਹੁੰਦਾ, ਤਾਂ ਉਨ੍ਹਾਂ ਨੂੰ ਗੁਰੂਘਰ ਜਾਣ ਦੀ ਇਜਾਜ਼ਤ ਦੇਣੀ ਚਾਹੀਦੀ ਸੀ, ਉਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਂਦਾ।





























