
ਜਲੰਧਰ, ਐਚ ਐਸ ਚਾਵਲਾ। ਸ਼੍ਰੀ ਗੁਰਮੀਤ ਸਿੰਘ ਸਿੰਘ, ਪੀ.ਪੀ.ਐਸ, ਮਾਨਯੋਗ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ, ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ ਬਾਠ ਆਈ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ੍ਰੀ ਸਰਵਣ ਸਿੰਘ ਬੱਲ, ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਥਾਣਾ ਫਿਲੌਰ ਦੇ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਵੱਲੋਂ ਦੁਕਾਨਾ ਅਤੇ ਰਾਹਗੀਰਾਂ ਨੂੰ ਤੇਜਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਜਖਮੀ ਕਰਕੇ ਲੁੱਟਾਂ ਖੋਹਾਂ ਕਰਨ ਵਾਲੇ 3 ਮੈਂਬਰੀ ਗੈਂਗ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਵਣ ਸਿੰਘ ਬੱਲ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਕਪਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਵੱਲੋਂ ਪਿਛਲੇ ਦਿਨੀ ਫਿਲੌਰ ਏਰੀਆ ਵਿੱਚ ਰੂਪ ਲਾਲ ਪੁੱਤਰ ਸਤਪਾਲ ਵਾਸੀ ਪਿੰਡ ਭੋਲੇਵਾਲ ਜਦੀਕ ਥਾਣਾ ਲਾਡੋਵਾਲ ਜਿਲ੍ਹਾ ਲੁਧਿਆਣਾ ਪਾਸੋ 17,500/-ਰੁਪਏ ਖੋਹ ਕਰਨ ਵਾਲੇ ਤਿੰਨ ਵਿਅਕਾਤੀਆ ਦਾ ਸੁਰਾਗ ਲਗਾਉਂਦੇ ਹੋਏ ਇੱਕ ਸ਼ਪੈਸ਼ਲ ਅਪ੍ਰੇਸ਼ਨ ਦੋਰਾਨ ਰੂਪ ਲਾਲ ਪਾਸੋ ਲੁੱਟ ਖੋਹ ਕਰਨ ਵਾਲੇ ਸੰਦੀਪ ਸਿੰਘ ਉਰਫ ਦੀਪਾ ਪੁੱਤਰ ਗੁਰਮੀਤ ਸਿੰਘ ਵਾਸੀ ਆਸ਼ਹੂਰ ਥਾਣਾ ਫਿਲੌਰ ਜਿਲ੍ਹਾ ਜਲੰਧਰ, ਦੀਪਕ ਉਰਫ ਦੀਪੂ ਪੁੱਤਰ ਸੁਰਿੰਦਰ ਪਾਲ ਉਰਫ ਬਿੱਟੂ ਵਾਸੀ ਰਾਮਗੜ੍ਹ ਥਾਣਾ ਫਿਲੌਰ ਜਿਲ੍ਹਾ ਜਲੰਧਰ ਅਤੇ ਸੁਭਮ ਸੁਮਨ ਉਰਫ ਸਾਥੀ ਪੁੱਤਰ ਰਾਜ ਕੁਮਾਰ ਵਾਸੀ ਮੁਹੱਲਾ ਰਵੀਦਾਸਪੁਰਾ ਫਿਲੌਰ ਥਾਣਾ ਫਿਲੌਰ ਜਿਲ੍ਹਾ ਜਲੰਧਰ ਮੁਕੱਦਮਾ ਨੰਬਰ 60 ਮਿਤੀ 13.03.2025 ਅ/ਧ 309(4), 111-BNS ਥਾਣਾ ਫਿਲੌਰ ਜਿਲ੍ਹਾ ਜਲੰਧਰ ਦਿਹਾਤੀ ਵਿੱਚ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੁਭਮ ਸੁਮਨ ਉਰਫ ਸਾਥੀ ਪੁੱਤਰ ਰਾਜ ਕੁਮਾਰ ਵਾਸੀ ਮੁਹੱਲਾ ਰਵੀਦਾਸਪੁਰਾ ਫਿਲੌਰ ਥਾਣਾ ਫਿਲੌਰ ਜਿਲ੍ਹਾ ਜਲੰਧਰ ਨੇ ਪਿਛਲੇ ਸਮੇਂ ਆਪਣੇ ਸਾਥੀਆ ਨਾਲ ਮਿਲ ਕੇ ਅਕਲਪੁਰ ਰੋਡ ਫਿਲੌਰ ਵਿਖੇ ਇੱਕ ਕੱਪੜੇ ਦੀ ਦੁਕਾਨ ਦੇ ਮਾਲਕ ਤੇ ਤੇਜਧਾਰ ਹਥਿਆਰਾ ਨਾਲ ਸੱਟਾ ਮਾਰਕੇ ਉਸ ਨੂੰ ਬੁਰੀ ਤਰ੍ਹਾ ਜਖਮੀ ਕਰਕੇ ਉਸ ਪਾਸੋ 10,000/-ਰੁਪਏ ਦੇ ਕਰੀਬ ਭਾਰਤੀ ਕਰੰਸੀ ਦੀ ਖੋਹ ਕੀਤੀ ਸੀ ਜਿਸ ਸਬੰਧੀ ਮੁਕੱਦਮਾ ਨੰਬਰ 310 ਮਿਤੀ 19.11.2024 ਅ/ਧ 309(3), 310(2), 111, 332(2)-BNS ਥਾਣਾ ਫਿਲੌਰ ਸ਼ੁਭਮ ਉਰਫ ਸਾਬੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਮਿਤੀ 23.01,2025 ਨੂੰ ਜਮਾਨਤ ਪਰ ਜੇਲ ਵਿੱਚੋ ਬਾਹਰ ਆਇਆ ਹੈ ਅਤੇ ਸੰਦੀਪ ਸਿੰਘ ਉਰਫ ਦੀਪਾ ਪੁੱਤਰ ਗੁਰਮੀਤ ਸਿੰਘ ਵਾਸੀ ਆਸ਼ਾਹੂਰ ਥਾਣਾ ਫਿਲੌਰ ਜਿਲ੍ਹਾ ਜਲੰਧਰ ਤੇ ਦੀਪਕ ਉਰਫ ਦੀਪੂ ਪੁੱਤਰ ਸੁਰਿੰਦਰ ਪਾਲ ਉਰਫ ਬਿੱਟੂ ਵਾਸੀ ਰਾਮਗੜ੍ਹ ਥਾਣਾ ਫਿਲੌਰ ਜਿਲ੍ਹਾ ਜਲੰਧਰ ਨੇ ਆਪਣੇ ਹੋਰ ਸਾਥੀਆ ਨਾਲ ਮਿਲ ਕੇ ਮਿਤੀ 08.01.2025 ਨੂੰ ਬੰਨ ਦਰਿਆ ਸਤਲੁਜ ਪਿੰਡ ਕਡਿਆਣਾ ਝੰਡੀਪੀਰ ਵਿਖੇ ਜਮੀਨੀ ਵਿਵਾਦ ਦੇ ਚੱਲਦੇ ਰਾਜ ਕੌਸ਼ਲ ਪੁੱਤਰ ਪਾਲ ਸਿੰਘ ਵਾਸੀ ਕਡਿਆਣਾ ਝੰਡੀਪੀਰ ਥਾਣਾ ਫਿਲੌਰ ਜਿਲ੍ਹਾ ਜਲੰਧਰ ਦੇ ਤੇਜਧਾਰ ਹਥਿਆਰਾ ਨਾਲ ਸੱਟਾ ਮਾਰ ਕੇ ਉਸ ਨੂੰ ਜਖਮੀ ਕੀਤਾ ਸੀ। ਜਿਸ ਸਬੰਧੀ ਮੁਕੱਦਮਾ ਨੰਬਰ 14 ਮਿਤੀ 16.01.2025 ਅ/ਧ 115(2), 118, 191(3), 190-BNS ਥਾਣਾ ਫਿਲੌਰ ਦਰਜ ਰਜਿਸਟਰ ਕੀਤਾ ਗਿਆ ਸੀ। ਜਿਸ ਵਿੱਚ ਇਹਨਾ ਦੀ ਗ੍ਰਿਫਤਾਰੀ ਬਾਕੀ ਹੈ। ਉਕਤ ਦੋਸ਼ੀਆਂ ਨੂੰ ਕੱਲ ਮਿਤੀ 14.03.2025 ਨੂੰ ਪੇਸ਼ ਅਦਾਲਤ ਕਰਕੇ ਇਹਨਾ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਪਰ ਇਹਨਾ ਵੱਲੋਂ ਕੀਤੀਆਂ ਹੋਰ ਵਾਰਦਾਤਾਂ ਟਰੇਸ ਹੋ ਸਕਦੀਆਂ ਹਨ।





























