
ਜਲੰਧਰ, ਐਚ ਐਸ ਚਾਵਲਾ। ਸ਼੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ. ਮਾਨਯੋਗ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ, ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਾੜੇ ਅਨਸਰਾ ਅਤੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਰਾਏ, ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ੍ਰੀ ਸਰਵਣ ਸਿੰਘ ਬੱਲ, ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਥਾਣਾ ਫਿਲੌਰ ਦੇ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 06 ਮੈਬਰਾਂ ਨੂੰ ਕਾਬੂ ਕਰਕੇ ਉਹ ਪਾਸੋਂ ਖੋਹ ਕੀਤੇ 04 ਮੋਬਾਇਲ ਫੋਨ, 01 ਐਕਟੀਵਾ, 02 ਦਾਤਰ ਲੋਹਾ, 18 ਗ੍ਰਾਮ ਹੈਰੋਇਨ ਅਤੇ 01 ਕਿੱਲੇ 24 ਗ੍ਰਾਮ ਗਾਜਾ ਬ੍ਰਾਮਦ ਕਰਕੇ ਹਾਸਲ ਕੀਤੀ ਵੱਡੀ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਵਣ ਸਿੰਘ ਬਲ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਵੱਲੋਂ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਉਂਦੇ ਹੋਏ ਨੈਸ਼ਨਲ ਹਾਈਵੇ ਜੀ.ਟੀ ਰੋਡ ਫਿਲੌਰ ਪਰ ਟਰੱਕ ਡਰਾਈਵਰਾਂ ਪਾਸੋਂ ਅਤੇ ਆਮ ਲੋਕਾਂ ਪਾਸੋਂ ਮਾਰੂ ਹਥਿਆਰਾਂ ਦਾ ਡਰਾਵਾ ਦੇ ਕੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਮੈਂਬਰ ਬਿਰਜੂ ਪੁੱਤਰ ਰਤਨ ਪਾਸਵਾਨ ਵਾਸੀ ਪੰਜਢੇਰਾ ਥਾਣਾ ਫਿਲੌਰ ਜਿਲ੍ਹਾ ਜਲੰਧਰ, ਨਰਿੰਦਰ ਕੁਮਾਰ ਉਰਫ ਨਿੰਦੀ ਪੁੱਤਰ ਹੁਸਨ ਲਾਲ ਵਾਸੀ ਰਵੀਦਾਸਪੁਰਾ ਮਹੱਲਾ ਥਾਣਾ ਫਿਲੌਰ ਜਿਲ੍ਹਾ ਜਲੰਧਰ, ਸਨੀ ਬਾਬਾ ਪੁੱਤਰ ਰਾਮੇਸ਼ ਕੁਮਾਰ ਵਾਸੀ ਜਗਤਪੁਰਾ ਥਾਣਾ ਫਿਲੌਰ ਜਿਲ੍ਹਾ ਜਲੰਧਰ, ਸਤਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਚੂਹੜ ਥਾਣਾ ਮੋਹਰਬਾਨ ਜਿਲਾ ਲੁਧਿਆਣਾ, ਕੁਲਦੀਪ ਮਹੁੰਮਦ ਪੁੱਤਰ ਸੋਮ ਮਹੁੰਮਦ ਵਾਸੀ ਮੁਠੱਡਾ ਕਲਾ ਥਾਣਾ ਫਿਲੌਰ ਜਿਲ੍ਹਾ ਜਲੰਧਰ ਅਤੇ ਅੰਜੂ ਰਾਣੀ ਪੁੱਤਰੀ ਅਸ਼ੋਕ ਕੁਮਾਰ ਵਾਸੀ ਅਕਲਪੁਰ ਰੋਡ ਫਿਲੌਰ ਥਾਣਾ ਫਿਲੌਰ ਜਿਲ੍ਹਾ ਜਲੰਧਰ ਹਾਲ ਵਾਸੀ ਖਾਨਪੁਰ ਥਾਣਾ ਫਿਲੌਰ ਜਿਲ੍ਹਾ ਜਲੰਧਰ ਕਾਬੂ ਕਰਕੇ ਇਹਨਾਂ ਪਾਸੋਂ ਖੋਹ ਕੀਤੇ 04 ਮੋਬਾਇਲ ਫੋਨ. 01 ਐਕਟੀਵਾ, 02 ਦਾਤਰ ਲੋਹਾ, 18 ਗ੍ਰਾਮ ਹੈਰੋਇਨ, 1 ਕਿਲੋ 24 ਗ੍ਰਾਮ ਗਾਂਜਾ ਬਰਾਮਦ ਕਰਕੇ ਮੁਕੱਦਮਾ ਨੰਬਰ 132 ਮਿਤੀ 07.05.2025 ਅ/ਧ 310(4), 310(5), 111-BNS, 20/21/29-61-85 NDPS ACT ਥਾਣਾ ਫਿਲੌਰ ਦਰਜ ਕੀਤਾ ਗਿਆ। ਜੋ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਗਿਰੋਹ ਪਿਛਲੇ ਕਾਫੀ ਸਮੇਂ ਤੋਂ ਨੈਸ਼ਨਲ ਹਾਈਵੇ ਪਰ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਮ ਦਿੰਦੇ ਸਨ। ਇਹਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।





























