ਦੇਸ਼ਦੁਨੀਆਂਪੰਜਾਬ

ਥਾਣਾ ਫਿਲੌਰ ਦੀ ਪੁਲਿਸ ਨੇ ਵੱਖ ਵੱਖ ਮੁਕੱਦਮਿਆਂ ‘ਚ ਇੱਕ ਮਹਿਲਾ ਨਸ਼ਾ ਤਸਕਰ ਅਤੇ ਲੁੱਟਾਂ ਖੋਹਾਂ ਕਰਨ ਵਾਲੇ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ੍ਰੀ ਅੰਕੁਰ ਗੁਪਤਾ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ, ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਾੜੇ ਅਨਸਰਾ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ ਬਾਠ ਆਈ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ, ਅਤੇ ਸ੍ਰੀ ਸਰਵਨਜੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਨੀਰਜ ਕੁਮਾਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਵੱਲੋ ਵੱਖ ਵੱਖ ਮੁਕੱਦਮਿਆਂ ‘ਚ 12 ਗ੍ਰਾਮ ਹੈਰੋਇਨ ਸਮੇਤ ਇੱਕ ਮਹਿਲਾ ਨਸ਼ਾ ਤਸਕਰ ਅਤੇ ਲੁੱਟਾਂ ਖੋਹਾਂ ਕਰਨ ਵਾਲੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਵਨਜੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਨੇ ਦੱਸਿਆ ਕਿ ਉਹਨਾਂ ਵੱਲੋਂ ਮੁੱਖ ਅਫਸਰ ਥਾਣਾ ਫਿਲੋਰ ਨੂੰ ਦਿਸ਼ਾ ਨਿਰਦੇਸ਼ ਦੇ ਕੇ ਨਸ਼ਾ ਤਸਕਰਾਂ ਦੇ ਖਿਲਾਫ ਸ਼ਪੈਸਲ ਆਪ੍ਰੇਸ਼ਨ ਕਰਨ ਲਈ ਹਦਾਇਤ ਕੀਤੀ ਗਈ ਸੀ ਜਿਸ ਤੇ ਇੰਸਪੈਕਟਰ ਨੀਰਜ ਕੁਮਾਰ ਮੁੱਖ ਅਫਸਰ ਥਾਣਾ ਫਿਲੋਰ ਦੀ ਟੀਮ ਦੇ ASI ਸੁਖਵਿੰਦਰ ਪਾਲ ਥਾਣਾ ਫਿਲੌਰ ਵੱਲੋਂ ਸ਼ਪੈਸ਼ਲ ਆਪ੍ਰੇਸ਼ਨ ਦੌਰਾਨ ਦਰਸ਼ੋ ਪਤਨੀ ਸਰਬਨ ਵਾਸੀ ਪਿੰਡ ਚੱਕ ਕਲਾਂ ਥਾਣਾ ਸਦਰ ਨਕੋਦਰ ਜਿਲਾ ਜਲੰਧਰ ਜਿਲਾ ਜਲੰਧਰ ਨੂੰ ਬੱਸ ਸਟੈਂਡ ਖਾਨਪੁਰ ਤੋਂ ਗ੍ਰਿਫਤਾਰ ਕਰਕੇ ਇਸ ਦੇ ਕਬਜਾ ਵਿੱਚੋਂ 12 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁੱਕਦਮਾ ਨੰਬਰ 75 ਮਿਤੀ 24.03.2024 ਜੁਰਮ 21ਬੀ-61-85 ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਦਰਜ ਰਜਿਸ਼ਟਰ ਕੀਤਾ ਗਿਆ। ਜੋ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਨਸ਼ਾ ਤਸਕਰ ਕਾਫੀ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਕਰਦੀ ਆ ਰਹੀ ਹੈ ਅਤੇ ਇਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸੇ ਤਰਾਂ ਮਾੜੇ ਅਨਸਰਾਂ ਦੇ ਖਿਲਾਫ ਸਪੈਸਲ ਆਪ੍ਰੇਸ਼ਨ ਦੌਰਾਨ ਇੰਸਪੈਕਟਰ ਨੀਰਜ ਕੁਮਾਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਦੇ ASI ਜਸਵਿੰਦਰ ਸਿੰਘ ਥਾਣਾ ਫਿਲੌਰ ਵੱਲੋਂ ਰਿਕਸ਼ੇ ਤੇ ਜਾਦੀ ਔਰਤ ਦਾ ਪਰਸ ਖੋਹ ਕਰਕੇ ਭੱਜਣ ਵਾਲੇ ਨਾ ਮਾਲੂਮ ਵਿਅਕਤੀ ਨੂੰ ਸੀ.ਸੀ.ਟੀ.ਵੀ ਕੈਮਰਿਆ ਦੀ ਮਦਦ ਨਾਲ ਅਰਸ਼ਦ ਮੁਹੰਮਦ ਪੁੱਤਰ ਕਸ਼ਮੀਰ ਮੁਹੰਮਦ ਵਾਸੀ ਮੁਠੱਡਾ ਕਲਾਂ ਥਾਣਾ ਫਿਲੌਰ ਜਿਲ੍ਹਾ ਜਲੰਧਰ ਨੂੰ ਖੋਹ ਕੀਤੇ ਮੋਬਾਇਲ ਫੋਨ, ਪਰਸ ਅਤੇ ਖੋਹ ਕਰਨ ਲਈ ਵਰਤੇ ਪਲਸਰ ਮੋਟਰਸਾਈਕਲ ਨੂੰ ਮੁਕੱਦਮਾ ਨੰਬਰ 57 ਮਿਤੀ 17.03.2024 ਜੁਰਮ 379ਬੀ(2) ਭ:ਦ: ਥਾਣਾ ਫਿਲੋਰ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਹੈ। ਜੋ ਮੁਢਲੀ ਪੁੱਛਗਿੱਛ ਤੋਂ ਇਹ ਸਾਹਮਣੇ ਆਈ ਹੈ ਕਿ ਇਹ ਨਸ਼ੇ ਕਰਨ ਦਾ ਆਦੀ ਹੈ ਅਤੇ ਨਸ਼ੇ ਦੀ ਪੂਰਤੀ ਕਰਨ ਲਈ ਇਹ ਲੁੱਟਾ ਖੋਹਾਂ ਦੀਆ ਵਾਰਦਾਤਾਂ ਕਰਦਾ ਸੀ ਇਸਦੇ ਖਿਲਾਫ ਪਹਿਲਾਂ ਵੀ ਖੋਹ ਕਰਨ ਦਾ ਕੇਸ ਦਰਜ ਹੈ ਅਤੇ ਹੁਣ ਇਹ ਜਮਾਨਤ ਦੇ ਆ ਕੇ ਦੁਬਾਰਾ ਫਿਰ ਲੁੱਟ ਖੋਹ ਦੀਆ ਵਾਰਦਾਤਾਂ ਕਰਨ ਲੱਗ ਪਿਆ। ਇਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸੇ ਤਰਾਂ ਮਾੜੇ ਅਨਸਰਾਂ ਦੇ ਖਿਲਾਫ ਸਪੈਸਲ ਆਪ੍ਰੇਸ਼ਨ ਦੌਰਾਨ ਇੰਸਪੈਕਟਰ ਨੀਰਜ ਕੁਮਾਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਦੇ ਏ.ਐਸ.ਆਈ ਸੁਖਦੇਵ ਸਿੰਘ ਚੌਂਕੀ ਇੰਚਾਰਜ ਲਸਾੜਾ ਥਾਣਾ ਫਿਲੌਰ ਵੱਲੋਂ ਮੁੱਕਦਮਾ ਨੰਬਰ 76 ਮਿਤੀ 24.03.2024 ਜੁਰਮ 457/379ਬੀ/323 ਭ:ਦ: ਥਾਣਾ ਫਿਲੇਰ ਵਿਚ ਪਿੰਡ ਲਸਾੜਾ ਤੋਂ ਖੋਹ ਕਰਨ ਵਾਲੇ ਦੋਸ਼ੀ ਵਰਿੰਦਰ ਸਿੰਘ ਉਰਫ ਟੋਨੀ ਪੁੱਤਰ ਸਤਨਾਮ ਲਾਲ ਵਾਸੀ ਪਿੰਡ ਲਸਾੜਾ ਥਾਣਾ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਜੋ ਮੁਢਲੀ ਪੁੱਛਗਿੱਛ ਤੇ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਦੇਸ਼ੀ ਕ੍ਰਿਮੀਨਲ ਟਾਈਪ ਦਾ ਵਿਅਕਤੀ ਹੈ,ਇਸਦੇ ਖਿਲਾਫ ਹੇਠ ਲਿਖੇ ਕੇਸ ਪਹਿਲਾਂ ਵੀ ਦਰਜ ਰਜਿਸ਼ਟਰ ਹਨ। ਇਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button