
ਜਲੰਧਰ, ਐਚ ਐਸ ਚਾਵਲਾ। ਮਾਨਯੋਗ ਐਸ.ਐਸ.ਪੀ. ਸਾਹਿਬ ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ, ਲੁੱਟ ਖੋਹ ਦੀਆਂ ਵਾਰਦਾਤਾ ਨੂੰ ਰੋਕਣ ਲਈ ਰੋਕਥਾਮ ਸਬੰਧੀ ਸਪੈਸ਼ਲ ਮਹਿਮ ਤਹਿਤ ਸ੍ਰੀ ਸਰਬਜੀਤ ਰਾਏ, ਪੀ.ਪੀ.ਐਸ. ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਦੀ ਰਹਿਨੁਮਾਈ ਹੇਠ ਤੇ ਸ਼੍ਰੀ ਸਰਵਨ ਸਿੰਘ ਬੱਲ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੌਰ ਜਿਲ੍ਹਾ ਜਲੰਧਰ ਦਿਹਾਤੀ ਜੀ ਦੀਆ ਹਦਾਇਤਾ ਮੁਤਾਬਿਕ ਇੰਸ: ਪਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਬਿਲਗਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਵਿੱਚ ਚੱਲਦੇ ਚੈਕਿੰਗ 02 ਨੌਜਵਾਨਾ ਨੂੰ ਸਮੇਤ ਹੈਰੋਇਨ ਕਾਬੂ ਕਰਕੇ ਇਹਨਾ ਪਾਸੋਂ 30/30 ਕੁੱਲ 60 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਵਨ ਸਿੰਘ ਬੱਲ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੌਰ ਜਿਲ੍ਹਾ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਇੰਸ: ਪਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਬਿਲਗਾ ਦੀ ਨਿਗਰਾਨੀ ਹੇਠ ਮਿਤੀ 19-04-2025 ਨੂੰ ASI ਅਵਤਾਰ ਲਾਲ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਕਸਬਾ ਬਿਲਗਾ ਤੋਂ ਪਿੰਡ ਤਲਵਣ ਤੋ ਅੱਗੇ ਪਿੰਡ ਬੁਰਜ ਹਸਨ ਤੋ ਥੋੜਾ ਪਿੱਛੇ ਜਗ੍ਹਾ ਪੀਰ ਬਾਬਾ ਬਰਕਤ ਅਲੀ ਰਸਤੇ ਪਰ ਰਣਜੀਤ ਸਿੰਘ ਉਰਫ ਕਾਕੂ ਉਰਫ ਫੂਲਾ ਪੁੱਤਰ ਬੱਗਾ ਸਿੰਘ ਵਾਸੀ ਬੁਰਜ ਹਸਨ ਥਾਣਾ ਬਿਲਗਾ ਜਿਲ੍ਹਾ ਜਲੰਧਰ ਅਤੇ ਕਿੱਕਰ ਸਿੰਘ ਉਰਫ ਕਿੱਕਰੀ ਪੁੱਤਰ ਬੰਤਾ ਸਿੰਘ ਵਾਸੀ ਬੁਰਜ ਹਸਨ ਥਾਣਾ ਬਿਲਗਾ ਜਿਲ੍ਹਾ ਜਲੰਧਰ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਇਹਨਾ ਪਾਸੋਂ 30/30 ਕੁੱਲ 60 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਮੁਕੱਦਮਾ ਨੰਬਰ 34 ਮਿਤੀ 19-04-2025 ਅ/ਧ 21(B)-61-85 NDPS Act ਥਾਣਾ ਬਿਲਗਾ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੌਰਾਨੇ ਤਫਤੀਸ਼ ਦੋਸ਼ੀ ਰਣਜੀਤ ਸਿੰਘ ਉਰਫ ਕਾਕੂ ਉਰਫ ਫੂਲਾ ਅਤੇ ਕਿੱਕਰ ਸਿੰਘ ਉਰਫ ਕਿੱਕਰੀ ਉਕਤਾਨ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਜਿਹਨਾ ਨੂੰ ਅੱਜ ਪੇਸ਼ ਅਦਾਲਤ ਕਰਕੇ ਮਾਨਯੋਗ ਅਦਾਲਤ ਪਾਸੋ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।





























