ਦੇਸ਼ਦੁਨੀਆਂਪੰਜਾਬ

ਥਾਣਾ ਲੋਹੀਆਂ ਦੀ ਪੁਲਿਸ ਵੱਲੋ “ਯੁੱਧ ਨਸ਼ਿਆਂ ਵਿਰੁੱਧ” ਦੀ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ 130 ਕਿਲੋ 800 ਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ

ਜਲੰਧਰ, ਐਚ ਐਸ ਚਾਵਲਾ। ਸ੍ਰੀ ਗੁਰਮੀਤ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ DGP ਸਾਹਿਬ ਦੇ ਏਜੰਡੇ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸ੍ਰੀ ਉਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਐਸ.ਆਈ ਲਾਭ ਸਿੰਘ ਮੁੱਖ ਅਫਸਰ ਥਾਣਾ ਲੋਹੀਆ ਦੀ ਟੀਮ ਵੱਲੋਂ ਇਲਾਕਾ ਥਾਣਾ ਲੋਹੀਆ ਦੇ ਏਰੀਏ ਵਿੱਚੋ 130 ਕਿਲੋ 800 ਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਉਂਕਾਰ ਸਿੰਘ ਬਰਾੜ, ਪੀ.ਪੀ.ਐਸ. ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ, ਜਿਲ੍ਹਾ ਜਲੰਧਰ ਦਿਹਾਤੀ ਨੇ ਦੱਸਿਆ ਕਿ ਐਸ.ਆਈ ਲਾਭ ਸਿੰਘ ਮੁੱਖ ਅਫਸਰ ਥਾਣਾ ਲੋਹੀਆਂ ਨੂੰ ਖੂਫੀਆ ਇਤਲਾਹ ਮਿਲੀ ਸੀ ਕਿ ਬਲਵਿੰਦਰ ਸਿੰਘ ਉਰਫ ਬਿੰਦਰ ਆਪਣੇ ਘਰ ਵਿੱਚ ਡੋਡੇ ਚੂਰਾ ਪੋਸਤ ਵੇਚਣ ਦਾ ਧੰਦਾ ਕਰਦਾ ਹੈ। ਜਿਸ ਤੇ ਮੁੱਖ ਅਫਸਰ ਥਾਣਾ ਲੋਹੀਆਂ ਵਲੋਂ ਸਮੇਤ ਪੁਲਿਸ ਪਾਰਟੀ ਤੁਰੰਤ ਬਲਵਿੰਦਰ ਸਿੰਘ ਉਰਫ ਬਿੰਦਰ ਉੱਕਤ ਦੇ ਘਰ ਰੇਡ ਕਰਕੇ 04 ਬੋਰੇ (130 ਕਿਲੋ 800 ਗ੍ਰਾਮ) ਡੋਡੇ ਚੂਰਾ ਪੋਸਤ ਅਤੇ ਤੋਲਣ ਦਾ ਸਾਜੋ ਸਮਾਨ ਬ੍ਰਾਮਦ ਕੀਤਾ। ਦੋਸ਼ੀ ਪਹਿਲਾ ਹੀ ਆਪਣੇ ਘਰ ਤੋਂ ਫਰਾਰ ਹੋ ਗਿਆ ਸੀ। ਇਸ ਦੇ ਖਿਲਾਫ ਮੁਕੱਦਮਾ ਨੰਬਰ 31 ਮਿਤੀ 01.04.2025 ਜੁਰਮ 15-61-85 NDPS Act ਥਾਣਾ ਲੋਹੀਆਂ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਦੀ ਗ੍ਰਿਫਤਾਰੀ ਲਈ ਰੇਡ ਕੀਤੇ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button