ਜਲੰਧਰ, ਐਚ ਐਸ ਚਾਵਲਾ। ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ । 1 ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ DGP ਸਾਹਿਬ ਦੇ ਏਜੰਡੇ “ਯੁੱਧ ਨਸ਼ਿਆਂ ਵਿਰੁੱਧ” ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਰਾਏ, ਪੀ.ਪੀ.ਐਸ. ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਹਦਾਇਤ ਤੇ ਸ੍ਰੀ ਉਂਕਾਰ ਸਿੰਘ ਬਰਾੜ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਸਬ ਇੰਸਪੈਕਟਰ: ਲਾਭ ਸਿੰਘ ਮੁੱਖ ਅਫਸਰ ਥਾਣਾ ਲੋਹੀਆਂ ਦੀਆਂ 02 ਟੀਮਾਂ ਵੱਲੋਂ 02 ਨਸ਼ਾ ਸਮੱਗਲਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਉਂਕਾਰ ਸਿੰਘ ਬਰਾੜ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜਿਲ੍ਹਾ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 09.05.2025 ਨੂੰ ASI ਬਲਬੀਰ ਚੰਦ ਥਾਣਾ ਲੋਹੀਆਂ ਦੀ ਪੁਲਿਸ ਪਾਰਟੀ ਨੇ ਦੌਰਾਨੇ ਇਲਾਕਾ ਗਸ਼ਤ ਇੱਕ ਸਮੱਗਲਰ ਕੁਲਦੀਪ ਕੁਮਾਰ ਉਰਫ ਸਰਪੰਚ ਉਰਫ ਕੱਟਾ ਪੁੱਤਰ ਜੀਤ ਰਾਮ ਵਾਸੀ ਕੰਗ ਖੁਰਦ ਥਾਣਾ ਲੋਹੀਆਂ ਨੂੰ ਕਾਬੂ ਕਰਕੇ ਉਸ ਪਾਸੋਂ ਭਾਰੀ ਮਾਤਰਾ ਵਿੱਚ 158 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ FIR No. 47 ਮਿਤੀ 09.05.2025 ਜੁਰਮ 22-61-85 NDPS Act ਥਾਣਾ ਲੋਹੀਆਂ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ। ਦੋਸ਼ੀ ਖਿਲਾਫ ਪਹਿਲਾਂ ਵੀ 12 ਮੁਕੱਦਮੇ ਦਰਜ ਹਨ।
ਇਸੇ ਤਰ੍ਹਾ ਮਿਤੀ 11.05.2022 ਨੂੰ ASI ਬਲਬੀਰ ਚੰਦ ਥਾਣਾ ਲੋਹੀਆਂ ਦੀ ਪੁਲਿਸ ਪਾਰਟੀ ਵਲੋਂ ਇਲਾਕਾ ਗਸ਼ਤ ਦੋਰਾਨ ਇੱਕ ਹੋਰ ਸਮੱਗਲਰ ਜਸਵਿੰਦਰ ਸਿੰਘ ਉਰਫ ਜੱਸੀ ਪੁੱਤਰ ਪ੍ਰੇਮ ਸਿੰਘ ਵਾਸੀ ਪਿੱਪਲੀ ਥਾਣਾ ਲੋਹੀਆ ਨੂੰ ਕਾਬੂ ਕਰਕੇ ਉਸ ਪਾਸੋਂ ਵੀ 50 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ FIR No. 49 ਮਿਤੀ 11.05.2025 ਜੁਰਮ 22-61-85 NDPS Act ਥਾਣਾ ਲੋਹੀਆਂ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ।
ਦੋਵਾਂ ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸੇ ਤਰਾਂ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਲ-ਨਾਲ ਹੀ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਦੋਸ਼ੀ ਪਿਛਲੇ ਸਮੇ ਦੋਰਾਨ ਨਸ਼ੇ ਦੀ ਇਸ ਭਿਆਨਕ ਬਿਮਾਰੀ ਵਿੱਚ ਪੀੜਤ ਹੋ ਚੁੱਕਾ ਹੈ, ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਉਹ ਨਸ਼ੇ ਦੀ ਬਿਮਾਰੀ ਤੋਂ ਮੁਕਤ ਹੋ ਕੇ ਆਪਣਾ ਤੰਦਰੁਸਤ ਜੀਵਨ ਜੀ ਸਕੇ । ਇਹਨਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ । ਜਾ ਰਹੀ ਹੈ।
















