
ਜਲੰਧਰ, ਐਚ ਐਸ ਚਾਵਲਾ। ਸ੍ਰੀ ਗੁਰਮੀਤ ਸਿੰਘ, ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ ਨਸ਼ਾ ਤਸਕਰਾਂ/ ਲੁੱਟਾ ਖੋਹਾ ਕਰਨ ਵਾਲਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀਮਤੀ ਜਸਰੂਪ ਕੌਰ ਬਾਠ. ਆਈ.ਪੀ.ਐੱਸ, ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ੍ਰੀ ਸੁਖਪਾਲ ਸਿੰਘ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਦੀ ਅਗਵਾਈ ਹੇਠ ਸਬ-ਇੰਸਪੈਕਟਰ ਬਲਜਿੰਦਰ ਸਿੰਘ, ਮੁੱਖ ਅਫਸਰ ਥਾਣਾ ਸਦਰ ਨਕੋਦਰ ਦੀ ਪੁਲਿਸ ਵਲੋਂ 01 ਦੋਸ਼ਣ ਨੂੰ 262 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਗਈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਖਪਾਲ ਸਿੰਘ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਨੇ ਦੱਸਿਆ ਕਿ ਮਿਤੀ 11-03-2025 ਨੂੰ ASI ਮੇਜਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਭੈੜੇ ਪੁਰਸ਼ਾ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਸ਼ੰਕਰ ਤੋਂ ਚਾਨੀਆ ਵੱਲ ਨੂੰ ਜਾ ਰਹੇ ਸੀ ਤਾਂ ਪਿੰਡ ਚਾਨੀਆ ਤੋਂ ਪਿੱਛੇ ਟੀ-ਪੁਆਇੰਟ ਪਾਸ ਪਿੰਡ ਹੁਸੈਨਾਬਾਦ ਵਲੋਂ ਪੈਦਲ ਆ ਰਹੀ ਪੂਜਾ ਪਤਨੀ ਸੁਰਜੀਤ ਵਾਸੀ ਕਲੋਨੀ ਪਿੰਡ ਥਾਬਲਕੇ ਥਾਣਾ ਸਦਰ ਨਕੋਦਰ ਵਲੋਂ ਸੜਕ ਪਰ ਸੁੱਟੇ ਲਿਫਾਫਾ ਵਿੱਚੋਂ 262 ਖੁੱਲੀਆ ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਗਈਆ। ਜਿਸ ਤੇ ਦੋਸ਼ਣ ਖਿਲਾਫ ਮੁਕੱਦਮਾ ਨੰਬਰ 33 ਮਿਤੀ 11/03/2025 ਅ/ਧ 22-61-85 NDPS Act ਥਾਣਾ ਸਦਰ ਨਕੋਦਰ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ।





























