ਦੇਸ਼ਦੁਨੀਆਂਪੰਜਾਬ

ਥਾਣਾ ਸਦਰ ਨਕੋਦਰ ਦੀ ਪੁਲਿਸ ਵਲੋਂ 112 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਦੋਸ਼ੀ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ਼੍ਰੀ ਗੁਰਮੀਤ ਸਿੰਘ, ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ ਨਸ਼ਾ ਤਸਕਰਾਂ/ ਲੁੱਟਾਂ ਖੋਹਾਂ ਕਰਨ ਵਾਲਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐੱਸ, ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ੍ਰੀ ਸੁਖਪਾਲ ਸਿੰਘ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਦੀ ਅਗਵਾਈ ਹੇਠ ਸਬ-ਇੰਸਪੈਕਟਰ ਬਲਜਿੰਦਰ ਸਿੰਘ, ਮੁੱਖ ਅਫਸਰ ਥਾਣਾ ਸਦਰ ਨਕੋਦਰ ਦੀ ਪੁਲਿਸ ਵਲੋਂ 01 ਦੋਸ਼ੀ ਨੂੰ 112 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਗਈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਖਪਾਲ ਸਿੰਘ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਨੇ ਦੱਸਿਆ ਕਿ ਮਿਤੀ 13-03-2025 ਨੂੰ ASI ਜਸਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਭੈੜੇ ਪੁਰਸ਼ਾ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਉੱਗੀ ਤੋਂ ਪਿੰਡ ਖੀਵਾ ਨੂੰ ਜਾਂਦੀ ਸੜਕ ਪਰ ਮੌਜੂਦ ਸੀ ਤਾਂ ਪਿੰਡ ਖੀਵਾ ਵਲੋਂ ਅਲਟੋ ਕਾਰ ਨੰਬਰੀ PB-08-AS-2400 ਪਰ ਆ ਰਹੇ ਜਗਦੀਪ ਪਾਲ ਸਿੱਧੂ ਉਰਫ ਘੁੱਗੀ ਪੁੱਤਰ ਸੁਰਿੰਦਰਪਾਲ ਉਰਫ ਰਾਣਾ ਵਾਸੀ ਪਿੰਡ ਰਸੂਲਪੁਰ ਕਲਾਂ ਥਾਣਾ ਸਦਰ ਨਕੋਦਰ ਵਲੋਂ ਸੜਕ ਪਰ ਸੁੱਟੇ ਲਿਫਾਫਾ ਵਿੱਚੋਂ 112 ਖੁੱਲੀਆਂ ਨਸ਼ੀਲੀਆਂ ਗੋਲੀਅੰ ਬ੍ਰਾਮਦ ਕੀਤੀਆਂ ਗਈਆਂ। ਜਿਸ ਤੇ ਦੋਸ਼ੀ ਖਿਲਾਫ ਮੁਕੱਦਮਾ ਨੰਬਰ 35 ਮਿਤੀ 13/03/2025 ਅ/ਧ 22-61-85 NDPS Act ਥਾਣਾ ਸਦਰ ਨਕੋਦਰ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button