ਦੇਸ਼ਦੁਨੀਆਂਪੰਜਾਬ

ਥਾਣਾ ਸਦਰ ਨਕੋਦਰ ਦੀ ਪੁਲਿਸ ਵਲੋਂ ਚੋਰੀ ਸ਼ੁਦਾ ਟਰੈਕਟਰ ਸਮੇਤ ਇੱਕ ਦੋਸ਼ੀ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ਼੍ਰੀ ਗੁਰਮੀਤ ਸਿੰਘ, ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ ਨਸ਼ਾ ਤਸਕਰਾਂ/ ਲੁੱਟਾਂ ਖੋਹਾਂ ਕਰਨ ਵਾਲਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐੱਸ, ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ੍ਰੀ ਸੁਖਪਾਲ ਸਿੰਘ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਦੀ ਅਗਵਾਈ ਹੇਠ ਸਬ-ਇੰਸਪੈਕਟਰ ਬਲਜਿੰਦਰ ਸਿੰਘ, ਮੁੱਖ ਅਫਸਰ ਥਾਣਾ ਸਦਰ ਨਕੋਦਰ ਦੀ ਪੁਲਿਸ ਵਲੋਂ 01 ਦੋਸ਼ੀ ਨੂੰ ਚੋਰੀ ਸ਼ੁਦਾ ਟਰੈਕਟਰ ਸਮੇਤ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਗਈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਖਪਾਲ ਸਿੰਘ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਨੇ ਦੱਸਿਆ ਕਿ ਮੰਗਾ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਕੰਗ ਸਾਹਬੂ ਥਾਣਾ ਸਦਰ ਨਕੋਦਰ ਨੇ ASI ਜਨਕ ਰਾਜ ਪਾਸ ਇਤਲਾਹ ਦਿੱਤੀ ਸੀ ਕਿ ਮਿਤੀ 16-03-2025 ਨੂੰ ਉਹ ਸੁਭਾ 09 ਵਜੇ ਆਪਣਾ ਟਰੈਕਟਰ ਮੈਸੀ ਰੰਗ ਲਾਲ ਨੰਬਰ PB-08-CH-1837 ਆਪਣੇ ਖੇਤਾਂ ਵਿੱਚੋਂ ਲਿਆ ਕੇ ਆਪਣੇ ਘਰ ਦੇ ਬਾਹਰ ਖੜਾ ਕਰਕੇ ਘਰੋਂ ਰੋਟੀ ਖਾਣ ਗਿਆ ਸੀ। ਜਦੋਂ ਵਕਤ ਕਰੀਬ 11 ਵਜੇ ਸਵੇਰੇ ਉਹ ਬਾਹਰ ਨਿਕਲਿਆ ਤਾਂ ਉਸਦਾ ਟਰੈਕਟਰ ਬਾਹਰ ਨਹੀਂ ਸੀ। ਜਿਸ ਤੇ ਮੁਕੱਦਮਾ ਨੰਬਰ 38 ਮਿਤੀ 18/03/2025 ਅ/ਧ 303(2) BNS (379 IPC) ਥਾਣਾ ਸਦਰ ਨਕੋਦਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਪਰਮਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਕੰਗ ਸਾਹਬੂ ਥਾਣਾ ਸਦਰ ਨਕੋਦਰ ਨੂੰ 24 ਘੰਟੇ ਦੇ ਅੰਦਰ-ਅੰਦਰ ਗ੍ਰਿਫਤਾਰ ਕਰਕੇ ਉਸ ਪਾਸੋਂ ਟਰੈਕਟਰ ਬ੍ਰਾਮਦ ਕਰਕੇ ਮੁਕੱਦਮਾ ਟਰੇਸ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button