
ਜਲੰਧਰ, ਐਚ ਐਸ ਚਾਵਲਾ। ਸ੍ਰੀ ਗੁਰਮੀਤ ਸਿੰਘ, ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ ਨਸ਼ਾ ਤਸਕਰਾਂ/ ਲੁੱਟਾ ਖੋਹਾ ਕਰਨ ਵਾਲਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐੱਸ. ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ੍ਰੀ ਸੁਖਪਾਲ ਸਿੰਘ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਦੀ ਅਗਵਾਈ ਹੇਠ ਸਬ-ਇੰਸਪੈਕਟਰ ਬਲਜਿੰਦਰ ਸਿੰਘ, ਮੁੱਖ ਅਫਸਰ ਥਾਣਾ ਸਦਰ ਨਕੋਦਰ ਦੀ ਪੁਲਿਸ ਵਲੋਂ ਇੱਕ ਦੋਸ਼ੀ ਨੂੰ ਇਕ ਦੇਸੀ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਕਰਕੇ ਸਫਲਤਾ ਹਾਸਲ ਕੀਤੀ ਗਈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਖਪਾਲ ਸਿੰਘ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਨੇ ਦੱਸਿਆ ਕਿ ਮਿਤੀ 23-03-2025 ਨੂੰ ASI ਮੇਜਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਭੈੜੇ ਪੁਰਸ਼ਾ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਟੁੱਟ ਕਲਾ ਤੋਂ ਤਲਵੰਡੀ ਸਲੇਮ ਨੂੰ ਜਾ ਰਹੇ ਸੀ ਤਾਂ ਪਿੰਡ ਤਲਵੰਡੀ ਸਲੇਮ ਪਾਸ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਕਾਸ਼ਦੀਪ ਸਿੰਘ ਉਰਫ ਅਕਾਸ਼ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸਾਦਕਪੁਰ ਥਾਣਾ ਸ਼ਾਹਕੋਟ ਜੋ ਮੋਟਰ ਸਾਈਕਲ ਨੰਬਰੀ PB-08-CV-9615 ਮਾਰਕਾ ਹੀਰੋ ਸਪਲੈਡਰ ਪਰੋ ਰੰਗ ਕਾਲਾ ਪਰ ਸਵਾਰ ਹੋ ਕੇ ਪਿੰਡ ਫਤਿਹਪੁਰ ਸਾਈਡ ਤੋਂ ਤਲਵੰਡੀ ਸਲੇਮ ਆ ਰਿਹਾ ਹੈ, ਜਿਸ ਪਾਸ ਇੱਕ ਦੇਸੀ ਪਿਸਤੌਲ ਹੈ, ਜੇਕਰ ਪੁਲੀ ਨਹਿਰ ਖੀਵਾ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾਵੇ ਤਾਂ ਅਕਾਸ਼ਦੀਪ ਸਿੰਘ ਉਰਫ ਅਕਾਸ਼ ਨਜਾਇਜ਼ ਅਸਲੇ ਸਮੇਤ ਕਾਬੂ ਆ ਸਕਦਾ ਹੈ। ਜਿਸ ਤੇ ਨਹਿਰ ਖੀਵਾ ਪੁੱਜ ਕੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ ਤਾਂ ਮੋਟਰ ਸਾਈਕਲ ਨੰਬਰੀ PB-08-CV-9615 ਮਾਰਕਾ ਹੀਰੋ ਸਪਲੈਡਰ ਪਰੋ ਰੰਗ ਕਾਲਾ ਪਰ ਆ ਰਹੇ ਅਕਾਸ਼ਦੀਪ ਸਿੰਘ ਉਰਫ ਅਕਾਸ਼ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸਦੀਕਪੁਰ ਥਾਣਾ ਸ਼ਾਹਕੋਟ ਨੂੰ ਕਾਬੂ ਕਰਕੇ ਉਸਦੀ ਖੱਬੀ ਡੱਬ ਵਿੱਚੋਂ ਇੱਕ ਦੇਸੀ ਪਿਸਤੌਲ 32 ਬੋਰ ਬਿਨਾ ਮਾਰਕਾ ਬਿਨਾ ਨੰਬਰੀ ਬ੍ਰਾਮਦ ਹੋਇਆ। ਜਿਸ ਤੇ ਦੋਸ਼ੀ ਖਿਲਾਫ ਮੁਕੱਦਮਾ ਨੰਬਰ 40 ਮਿਤੀ 23-03-2025 ਅ/ਧ 25,27-54-59 Arms Act ਥਾਣਾ ਸਦਰ ਨਕੋਦਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।





























