ਦੇਸ਼ਦੁਨੀਆਂਪੰਜਾਬ

ਥਾਣਾ ਸਿਟੀ ਨਕੋਦਰ ਦੀ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਅਤੇ 80 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ੍ਰੀ ਗੁਰਮੀਤ ਸਿੰਘ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ ਨਸ਼ਾ ਤਸਕਰਾਂ/ ਲੁੱਟਾਂ ਖੋਹਾਂ ਕਰਨ ਵਾਲਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ, ਆਈ.ਪੀ.ਐੱਸ. ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ੍ਰੀ ਸੁਖਪਾਲ ਸਿੰਘ, ਉਪ-ਪੁਲਿਸ ਕਪਤਾਨ, ਸਬ-ਡਵੀਜਨ ਨਕੋਦਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ, ਮੁੱਖ ਅਫਸਰ ਥਾਣਾ ਸਿਟੀ ਨਕੋਦਰ ਦੀ ਪੁਲਿਸ ਵਲੋਂ ਇੱਕ ਵਿਅਕਤੀ ਪਾਸੋਂ 10 ਗ੍ਰਾਮ ਹੈਰੋਇਨ, 80 ਨਸ਼ੀਲੀਆਂ ਗੋਲੀਆਂ ਅਤੇ ਇੱਕ ਕਾਰ ਬ੍ਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਸਿਟੀ ਨਕੋਦਰ ਨੇ ਦੱਸਿਆ ਕਿ ASI ਰਜਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਦੋਰਾਨੇ ਗਸ਼ਤ ਕੋਟਲਾ ਜੰਗਾ ਰੋਡ ਪਿੰਡ ਮਾਲੜੀ ਤੋਂ ਇੱਕ ਨੌਜਵਾਨ ਨੂੰ ਸਮੇਤ ਕਾਰ ZEN ਨੰਬਰੀ PB-08-AS-1577 ਸ਼ੱਕ ਦੇ ਬਿਨਾਹ ਤੇ ਕਾਬੂ ਕੀਤਾ। ਜਿਸ ਨੇ ਆਪਣਾ ਨਾਮ ਰਾਜਨ ਉਰਫ ਲੱਕੀ ਪੁੱਤਰ ਜਸਪਾਲ ਵਾਸੀ ਪਿੰਡ ਮਾਲੜੀ ਥਾਣਾ ਸਿਟੀ ਨਕੋਦਰ ਦੱਸਿਆ ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 10 ਗ੍ਰਾਮ ਹੈਰੋਇਨ ਅਤੇ 80 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸਦੇ ਖਿਲਾਫ ਮੁਕੱਦਮਾ ਨੰਬਰ 17 ਮਿਤੀ 02-03-2025 ਅ/ਧ 22/21 (B)-61-85 NDPS ACT ਥਾਣਾ ਸਿਟੀ ਨਕਦਰ ਦਰਜ ਕਰਕੇ ਗ੍ਰਿਫਤਾਰ ਕੀਤਾ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਇਸ ਪਾਸੋਂ ਇਹ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲੀਆਂ ਗੋਲੀਅੰ ਅਤੇ ਹੈਰੋਇਨ ਕਿਸ ਪਾਸੋਂ ਖਰੀਦ ਕਰਕੇ ਲਿਆਂਦਾ ਹੈ ਅਤੇ ਅੱਗੇ ਕਿਸ ਕਿਸ ਨੂੰ ਵੇਚਦੇ ਹਨ।

Related Articles

Leave a Reply

Your email address will not be published. Required fields are marked *

Back to top button