ਦੇਸ਼ਦੁਨੀਆਂਪੰਜਾਬ

ਥਿਆੜਾ ਨੂੰ ਹਟਾਉਣ ਤੋਂ ਬਾਅਦ ਜਲੰਧਰ ਕੈਂਟ ‘ਚ ਉਠੇ ਬਗਾਵਤ ਦੇ ਸੁਰ, ਸਰਪੰਚ/ਕੌਂਸਲਰ/ਬਲਾਕ ਪ੍ਰਧਾਨ ਅਤੇ ਹੋਰ ਅਹੁਦੇਦਾਰ ਮੈਡਮ ਦੇ ਹੱਕ ‘ਚ ਨਿਤਰੇ

11 ਬਲਾਕ ਪ੍ਰਧਾਨਾਂ ‘ਚੋਂ 10 ਨੇ ਦਿੱਤੇ ਅਸਤੀਫੇ, ਫ਼ੈਸਲਾ ਬਦਲਣ ਲਈ ਪਾਰਟੀ ਹਾਈਕਮਾਨ ਨੂੰ ਦਿੱਤਾ 2 ਦਿਨਾਂ ਦਾ ਅਲਟੀਮੇਟਮ

ਜਲੰਧਰ ਕੈਂਟ, ਐਚ ਐਸ ਚਾਵਲਾ। ਵਿਧਾਨਸਭਾ ਹਲਕਾ ਜਲੰਧਰ ਕੈਂਟ ਤੋਂ ਆਮ ਆਦਮੀ ਪਾਰਟੀ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੂੰ ਅਹੁਦੇ ਤੋਂ ਹਟਾਉਣ ਤੋਂ ਬਾਅਦ ਜਲੰਧਰ ਕੈਂਟ ਵਿੱਚ ਬਗਵਤ ਦੇ ਸੁਰ ਉਠਣੇ ਸ਼ੁਰੂ ਹੋ ਗਏ ਹਨ।
ਹਲਕੇ ਦੇ ਸੰਗਠਨਾਤਮਕ ਅਹੁਦੇਦਾਰਾਂ ਸਾਰੇ ਸਰਪੰਚਾਂ, ਕੌਂਸਲਰਾਂ, ਬਲਾਕ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਹਲਕੇ ਦੇ 40 ਸਰਪੰਚ, 7 ਕੌਂਸਲਰ, 2 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਬਲਾਕ ਸੰਮਤੀ ਮੈਂਬਰ ਮੈਡਮ ਰਾਜਵਿੰਦਰ ਥਿਆੜਾ ਦੇ ਹੱਕ ਵਿੱਚ ਖੜ੍ਹੇ ਹੋਏ। ਇਸ ਦੇ ਨਾਲ ਹੀ 11 ਵਿੱਚੋਂ 10 ਬਲਾਕ ਪ੍ਰਧਾਨਾਂ ਅਤੇ ਹੋਰ ਸੰਗਠਨਾਤਮਕ ਅਹੁਦੇਦਾਰਾਂ ਨੇ ਆਪਣੇ ਅਸਤੀਫ਼ੇ ਦੇ ਦਿੱਤੇ। ਮਹਿਲਾ ਵਿੰਗ, ਯੁੱਧ ਨਸ਼ਿਆਂ ਵਿਰੁੱਧ ਵਿੰਗ, ਯੂਥ ਵਿੰਗ ਅਤੇ ਹੋਰ ਵਿੰਗਾਂ ਦੇ ਅਹੁਦੇਦਾਰਾਂ ਨੇ ਵੀ ਅਸਤੀਫ਼ੇ ਦੇ ਕੇ ਆਪਣਾ ਵਿਰੋਧ ਦਰਜ ਕਰਵਾਇਆ।

ਮੀਟਿੰਗ ਦੌਰਾਨ ਕੌਂਸਲਰਾਂ ਨੇ ਪਾਰਟੀ ਹਾਈਕਮਾਨ ਨੂੰ ਆਪਣਾ ਫ਼ੈਸਲਾ ਬਦਲਣ ਲਈ 2 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਇਸ ਘਟਨਾਕ੍ਰਮ ਨੇ ਜਲੰਧਰ ਕੈਂਟ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਹੁਣ ਸਭ ਦੀਆਂ ਨਜ਼ਰਾਂ ਪਾਰਟੀ ਹਾਈਕਮਾਂਡ ਦੇ ਅਗਲੇ ਫ਼ੈਸਲੇ ‘ਤੇ ਟਿਕੀਆਂ ਹੋਈਆਂ ਹਨ।
ਹੁਣ ਦੇਖਣਾ ਹੋਵੇਗਾ ਕਿ ਜਲੰਧਰ ਕੈਂਟ ਵਿੱਚ ਸੰਗਠਨ ਦੀ ਇਕਜੁੱਟ ਆਵਾਜ਼ ‘ਤੇ ਪਾਰਟੀ ਹਾਈਕਮਾਨ ਕੀ ਫ਼ੈਸਲਾ ਲੈਂਦੀ ਹੈ।

Related Articles

Back to top button