
ਨਵੀਂ ਦਿੱਲੀ, (PRIME INDIAN NEWS) :- ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਰੋਕ ਦਿੱਤਾ ਗਿਆ ਹੈ। ਬੁੱਧਵਾਰ ਨੂੰ ਵੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਅਤੇ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਸਿੰਧੂ ਬਾਰਡਰ, ਟਿੱਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ ਉੱਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹਨ।
ਇਨ੍ਹਾਂ ਸਰਹੱਦਾਂ ‘ਤੇ ਸੀਮਿੰਟ ਅਤੇ ਲੋਹੇ ਬੈਰੀਕੇਡਿੰਗ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਰੋਕਣ ਲਈ ਕੰਡਿਆਲੀ ਤਾਰ ਅਤੇ ਕੰਟੇਨਰ ਵੀ ਰੱਖੇ ਗਏ ਹਨ। ਕਿਸਾਨ ਨੇ ਮੰਗਲਵਾਰ ਸ਼ਾਮ ਨੂੰ ਫਿਰ ਕਿਹਾ ਕਿ ਉਹ ਸਵੇਰੇ ਮੁੜ ਦਿੱਲੀ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਣਗੇ. ਕਿਸਾਨਾਂ ‘ਤੇ ਪੁਲਿਸ ਦਾ ਹਮਲਾ
ਕਾਰਵਾਈ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਸਰਕਾਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੇ ‘ਤੇ ਖਾਲਿਸਤਾਨੀ ਪੱਖੀ ਅਤੇ ਖੱਬੇ-ਪੱਖੀ ਕਾਂਗਰਸ ਹੋਣ ਦੇ ਦੋਸ਼ ਲਾਏ ਜਾ ਰਹੇ ਹਨ, ਜੋ ਕਿ ਸਰਾਸਰ ਗਲਤ ਹੈ। ਪਥਰਾਅ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਪਥਰਾਅ ਨਹੀਂ ਕਰ ਰਹੇ, ਸਾਡਾ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਹੈ। ਸਰਕਾਰ ਅੰਦੋਲਨ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਨੇ ਸਾਡੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਅਸੀਂ ਸਰਕਾਰ ਨਾਲ ਕੋਈ ਟਕਰਾਅ ਨਹੀਂ ਚਾਹੁੰਦੇ, ਸਰਕਾਰ ਸਾਡੀਆਂ ਮੰਗਾਂ ਮੰਨ ਲਵੇ।





























