ਦੇਸ਼ਦੁਨੀਆਂਪੰਜਾਬ

ਦੁਖਦਾਈ ਖਬਰ : ਆਨਲਾਈਨ ਆਰਡਰ ਕੀਤਾ ਕੇਕ ਖਾਣ ਨਾਲ 10 ਸਾਲਾ ਬੱਚੀ ਦੀ ਮੌਤ

ਪਟਿਆਲਾ, (PRIME INDIAN NEWS) :- ਪੰਜਾਬ ਦੇ ਪਟਿਆਲਾ ਤੋਂ ਇੱਕ ਦੁਖਦਾਈ ਖਬਰ ਹੈ, ਜਿਥੇ ਕੇਕ ਖਾਣ ਨਾਲ 10 ਸਾਲਾ ਬੱਚੀ ਦੀ ਮੌਤ ਹੋ ਗਈ, ਜਦਕਿ 4 ਹੋਰ ਲੋਕਾਂ ਦੀ ਸਿਹਤ ਵੀ ਵਿਗੜ ਗਈ। ਪਰਿਵਾਰ ਨੇ ਲੜਕੀ ਦੇ ਜਨਮ ਦਿਨ ‘ਤੇ ਆਨਲਾਈਨ ਕੇਕ ਆਰਡਰ ਕੀਤਾ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਅਦਾਲਤ ਬਾਜ਼ਾਰ ਸਥਿਤ ਕੇਕ ਕਾਹਨਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕੇਕ ਦੇ ਅੰਦਰ ਕੀ ਪਾਇਆ ਗਿਆ ਸੀ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਪੁਲਿਸ ਨੇ ਧਾਰਾ 304-ਏ (ਗੈਰ ਇਰਾਦਤਨ ਕਤਲ) ਦਰਜ ਕੀਤਾ ਹੈ ਅਤੇ ਧਾਰਾ 273 ਲਗਾਈ ਗਈ ਹੈ। ਪਰਿਵਾਰ ਨੇ ਭਗਵੰਤ ਮਾਨ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਲੜਕੀ ਦੀ ਪਛਾਣ ਮਾਨਵੀ ਵਜੋਂ ਹੋਈ ਹੈ।

ਅਮਨ ਨਗਰ ਦੀ ਰਹਿਣ ਵਾਲੀ ਕਾਜਲ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਉਸ ਨੇ 24 ਮਾਰਚ ਨੂੰ ਸ਼ਾਮ 6 ਵਜੇ ਇਕ ਆਨਲਾਈਨ ਕੰਪਨੀ ਤੋਂ ਕੇਕ ਮੰਗਵਾਇਆ ਸੀ। ਕੇਕ ਸਾਢੇ 6 ਵਜੇ ਦੇ ਕਰੀਬ ਘਰ ਪਹੁੰਚਿਆ। ਸਵਾ 7 ਵਜੇ ਕੇਕ ਕੱਟਿਆ ਗਿਆ। ਕੇਕ ਖਾਣ ਤੋਂ ਬਾਅਦ ਮਾਨਵੀ ਅਤੇ ਹੋਰ ਪਰਿਵਾਰਕ ਮੈਂਬਰਾਂ ਦੀ ਹਾਲਤ ਵਿਗੜ ਗਈ। ਹਰ ਕੋਈ ਉਲਟੀਆਂ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਸੀ।

ਉਸ ਦੀ ਛੋਟੀ ਭੈਣ ਦੀ ਸਿਹਤ ਵਿਗੜ ਗਈ ਸੀ। ਫਿਰ ਉਸਨੂੰ ਹਸਪਤਾਲ ਲੈ ਗਏ। ਅਗਲੀ ਸਵੇਰ 5.30 ਵਜੇ ਬੱਚੀ ਦੀ ਹਸਪਤਾਲ ‘ਚ ਮੌਤ ਹੋ ਗਈ, ਜਦਕਿ ਛੋਟੀ ਬੱਚੀ ਨੂੰ ਬੜੀ ਮੁਸ਼ਕਲ ਨਾਲ ਬਚਾਇਆ ਗਿਆ। ਬਾਕੀ ਪਰਿਵਾਰ ਦੀ ਸਿਹਤ ਵੀ ਵਿਗੜ ਗਈ ਸੀ, ਕਿਸੇ ਤਰ੍ਹਾਂ ਉਨ੍ਹਾਂ ਦਾ ਬਚਾਅ ਹੋ ਗਿਆ।

Related Articles

Leave a Reply

Your email address will not be published. Required fields are marked *

Back to top button