ਦੇਸ਼ਦੁਨੀਆਂਪੰਜਾਬ

ਸ਼ਾਹਕੋਟ ਪੁਲਿਸ ਵੱਲੋ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੌਰਾਨ 20 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ, ਡਿਜੀਟਲ ਕੰਡਾ, ਨਸ਼ਾ ਪੀਣ ਵਾਲਾ ਸਮਾਨ ਅਤੇ 1,19,000/-ਰੁਪਏ ਭਾਰਤੀ ਕਰੰਸੀ ਡਰੱਗ ਮਨੀ ਸਮੇਤ NRI ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ DGP ਸਾਹਿਬ ਦੇ ਏਜੰਡੇ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸ੍ਰੀ ਸਰਬਜੀਤ ਰਾਏ, PPS. ਪੁਲਿਸ ਕਪਤਾਨ (ਤਫਤੀਸ਼), ਜਲੰਧਰ ਦਿਹਾਤੀ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵੱਲੋ ਨਸ਼ਾ ਸਪਲਾਈ ਕਰਨ ਵਾਲੇ NRI ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਸ੍ਰੀ ਉਂਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਟੀਮ SI ਸੁਖਵਿੰਦਰਪਾਲ ਸਿੰਘ ਥਾਣਾ ਸ਼ਾਹਕੋਟ ਸਮੇਤ ਪੁਲਿਸ ਪਾਰਟੀ ਦੇ ਮਿਤੀ 07.06.2025 ਨੂੰ ਮੀਏਵਾਲ ਚੌਕ ਸਲੈਚਾ ਨਾਕਾ ਬੰਦੀ ਕੀਤੀ ਹੋਈ ਸੀ ਕਿ ਪਿੰਡ ਮੀਏਵਾਲ ਵੱਲੋ ਇੱਕ ਸਫਾਰੀ ਗੱਡੀ ਨੰਬਰ PB-08-EC-1653 ਰੰਗ ਚਿੱਟਾ ਆਈ ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਚਾਲਕ ਨੇ ਗੱਡੀ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਜਿਸ ਤੇ ਗੱਡੀ ਨੂੰ ਰੋਕ ਕੇ ਚਾਲਕ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਗੁਰਜਿੰਦਰ ਸਿੰਘ ਉਰਫ ਜ਼ਿੰਦਾ ਪੁੱਤਰ ਲੇਟ ਬੰਤਾ ਸਿੰਘ ਵਾਸੀ 6774 May Filed RD Caledol Ontario Canada ਹਾਲ ਵਾਸੀ ਪਿੰਡ ਪੂਨੀਆਂ ਥਾਣਾ ਸ਼ਾਹਕੋਟ ਜ਼ਿਲਾ ਜਲੰਧਰ ਦੱਸਿਆ। ਜਿਸ ਦੀ ਗੱਡੀ ਦੀ ਤਲਾਸ਼ੀ ਕਰਨ ਤੇ ਗੱਡੀ ਦੀ ਡਰਾਈਵਰ ਸਾਈਡ ਦੀ ਤਾਕੀ ਵਿੱਚੋ 20 ਗ੍ਰਾਮ ਹੈਰੋਇਨ, 02 ਸਿਲਵਰ ਪੇਪਰ ਹੈਰੋਇਨ ਨਾਲ ਲਿੱਬੜੇ ਹੋਏ, ਇੱਕ ਲਾਈਟਰ, ਪਾਈਪ, ਇੱਕ ਡਿਜ਼ੀਟਲ ਕੰਡਾ, ਗੱਡੀ ਦੇ ਡੈਸ਼ ਬੋਰਡ ਵਿੱਚ 50 ਨਸ਼ੀਲੀਆਂ ਗੋਲੀਆਂ Etizolam ਅਤੇ 1,19,000/-ਰੁਪਏ ਭਾਰਤੀ ਕਰੰਸੀ ਡਰਗ ਮਨੀ ਬ੍ਰਾਮਦ ਹੋਈ। ਜਿਸ ਤੇ ਇਸ ਦੇ ਖਿਲਾਫ ਮੁਕੱਦਮਾ ਨੰਬਰ 129 ਮਿਤੀ 07.06.2025 ਜੁਰਮ 21 (B)/22/27/27(A)-61-85 NDPS Act ਥਾਣਾ ਸ਼ਾਹਕੋਟ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।

ਜੋ ਗੁਰਜਿੰਦਰ ਸਿੰਘ ਉਰਫ ਜ਼ਿੰਦਾ ਉਕਤ ਕਨੇਡਾ ਦਾ ਸਿਟੀਜਨ ਹੈ ਅਤੇ ਹੁਣ ਇਹ ਕਰੀਬ 02 ਮਹੀਨੇ ਤੋਂ ਪਿੰਡ ਪੁਨੀਆ ਵਿਖੇ ਆ ਕੇ ਰਹਿ ਰਿਹਾ ਹੈ। ਇਹ ਨਸ਼ਾ ਪੀਣ ਦਾ ਆਦੀ ਹੈ ਅਤੇ ਨਾਲ ਹੀ ਇਲਾਕੇ ਵਿੱਚ ਨਸ਼ੇ ਦੀ ਸਮੱਗਲਿੰਗ ਕਰਦਾ ਹੈ। ਇਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ. ਇਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਖਿਲਾਫ ਕਨੇਡਾ ਵਿੱਚ ਨਸ਼ੇ ਦੀ ਸਮੱਗਲਿੰਗ ਦੇ 02 ਕੇਸ ਦਰਜ ਹਨ।

ਇਸੇ ਤਰਾਂ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਲ-ਨਾਲ ਹੀ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਦੋਸ਼ੀ ਪਿਛਲੇ ਸਮੇਂ ਦੌਰਾਨ ਨਸ਼ੇ ਦੀ ਇਸ ਭਿਆਨਕ ਬਿਮਾਰੀ ਵਿੱਚ ਪੀੜਤ ਹੋ ਚੁੱਕੇ ਹਨ, ਉਹਨਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੇ ਉਹ ਨਸ਼ੇ ਦੀ ਬਿਮਾਰੀ ਤੋਂ ਮੁਕਤ ਹੋ ਕੇ ਆਪਣਾ ਤੰਦਰੁਸਤ ਜੀਵਨ ਜੀ ਸਕਣ।

Related Articles

Leave a Reply

Your email address will not be published. Required fields are marked *

Back to top button