ਨਵੀਂ ਦਿੱਲੀ, (PRIME INDIAN NEWS) :- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਰਾਤ 92 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਰਾਤ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS) ਦੇ ਐਮਰਜੈਂਸੀ ਵਾਰਡ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਰਾਤ 9:51 ‘ਤੇ ਉਨ੍ਹਾਂ ਨੇ ਆਖਰੀ ਸਾਹ ਲਿਆ।
ਡਾ. ਮਨਮੋਹਨ ਸਿੰਘ 2 ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਅਤੇ ਉਨ੍ਹਾਂ ਦੇਸ਼ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਲਈ ਅਹਿਮ ਭੂਮਿਕਾ ਨਿਭਾਈ। ਦੇਸ਼ ਦੀਆਂ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਸ਼ਰਧਾਂਜਲੀ ਭੇਟ ਕੀਤੀ ਗਈ ਹੈ।





























