ਦੇਸ਼ਦੁਨੀਆਂਪੰਜਾਬ

ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਸ਼ਾਨਦਾਰ ਜਿੱਤ – ਭੱਟੀ ਫਰਾਂਸ

ਕਿਹਾ – 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ ਸਰਕਾਰ

ਕਿਹਾ – ਪੰਜਾਬ ਵਾਸੀ ਆਪਣੇ ਹਰਮਨ ਪਿਆਰੇ ਨੇਤਾ ਸ. ਸੁਖਬੀਰ ਸਿੰਘ ਬਾਦਲ ਜੀ ਨੂੰ ਮੁੱਖਮੰਤਰੀ ਦੇ ਰੂਪ ਵਿੱਚ ਦੇਖਣਗੇ

PRIME INDIAN NEWS ✍️H S CHAWLA

ਪੈਰਿਸ, (PIN):- ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਮੁੱਖੀ ਸ. ਇਕਬਾਲ ਸਿੰਘ ਭੱਟੀ (ਭੱਟੀ ਫਰਾਂਸ) ਨੇ ਇੱਕ ਬਿਆਨ ਰਾਹੀਂ ਕਿਹਾ ਹੈ ਕਿ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋਵੇਗੀ।

ਸ. ਭੱਟੀ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਰਾਜ ਚੋਣ ਕਮਿਸ਼ਨ ਨੂੰ 26 ਮਈ ਨੂੰ ਚੋਣਾਂ ਲਈ ਵੋਟਿੰਗ ਦਾ ਸਮਾਂ ਮੌਜੂਦਾ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਤੋਂ ਵਧਾ ਕੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੀ ਅਪੀਲ ਨੂੰ ਜਾਇਜ਼ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਜ਼ਿਆਦਾ ਗਰਮੀ ਹੋਣ ਦੇ ਕਾਰਣ ਮੰਗ ਅਨੁਸਾਰ ਵਧਾਇਆ ਗਿਆ ਸਮਾਂ ਬਜ਼ੁਰਗ ਨਾਗਰਿਕਾਂ, ਔਰਤਾਂ ਅਤੇ ਹੋਰ ਕਮਜ਼ੋਰ ਵਰਗਾਂ ਲਈ ਵੱਧ ਮਤਦਾਨ ਅਤੇ ਸੁਰੱਖਿਅਤ ਵੋਟਿੰਗ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ।

ਸ. ਭੱਟੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਦਿਨੋ ਦਿਨ ਵੱਧ ਰਹੀ ਚੜ੍ਹਤ ਨੂੰ ਦੇਖ ਕੇ ਮੌਜੂਦਾ ਸਰਕਾਰ ਸਮੇਤ ਬਾਕੀ ਵਿਰੋਧੀ ਖੇਮਿਆਂ ਵਿੱਚ ਵੀ ਬੌਖਲਾਹਟ ਛਾਈ ਹੋਈ ਹੈ ਅਤੇ ਵਿਰੋਧੀਆਂ ਵਲੋਂ ਵਰਤੇ ਜਾ ਰਹੇ ਸਾਰੇ ਹੱਥਕੰਡੇ ਫ਼ੇਲ ਹੋ ਰਹੇ ਹਨ।

ਸ. ਭੱਟੀ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਵਾਸੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਆਪਣਾ ਫ਼ਤਵਾ ਦੇਣ ਲਈ ਤਿਆਰ ਬਰ ਤਿਆਰ ਬੈਠੇ ਹੋਏ ਹਨ ਅਤੇ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਨਤੀਜਿਆਂ ਤੋਂ ਬਾਅਦ 29 ਮਈ ਨੂੰ ਸਾਰੀ ਸਥਿਤੀ ਸਾਫ਼ ਹੋ ਜਾਵੇਗੀ ਅਤੇ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਰਹੇਗਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਸੂਬੇ ਅੰਦਰ ਵਿਕਾਸਸ਼ੀਲ, ਤਰੱਕੀਆਂ ਅਤੇ ਖੁਸ਼ਹਾਲੀ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪੰਜਾਬ ਵਾਸੀ ਆਪਣੇ ਹਰਮਨ ਪਿਆਰੇ ਨੇਤਾ ਸ. ਸੁਖਬੀਰ ਸਿੰਘ ਬਾਦਲ ਜੀ ਨੂੰ ਮੁੱਖਮੰਤਰੀ ਦੇ ਰੂਪ ਵਿੱਚ ਦੇਖਣਗੇ।

Related Articles

Leave a Reply

Your email address will not be published. Required fields are marked *

Back to top button