ਜਲੰਧਰ, ਐਚ ਐਸ ਚਾਵਲਾ। ਨਗਰ ਨਿਗਮ ਦੀਆਂ ਚੋਣਾਂ ਦੌਰਾਨ ਜਲੰਧਰ ‘ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਪਰਚਮ ਲਹਿਰਾਏਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਵਿਧਾਨਸਭਾ ਹਲਕਾ ਜਲੰਧਰ ਕੈਂਟ ਦੀ ਇੰਚਾਰਜ ਬੀਬਾ ਰਾਜਵਿੰਦਰ ਕੌਰ ਥਿਆੜਾ ਨੇ PRIME INDIAN NEWS ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਹਾਲ ‘ਚ ਹੋਈਆਂ ਜਿਮਨੀ ਚੋਣਾਂ ਦੌਰਾਨ ਪਾਰਟੀ ਦੀ ਵੱਡੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਹੀ ਸੂਬੇ ਦੇ ਲੋਕਾਂ ਦੀ ਵਿਸ਼ਵਾਸ ਪੱਧਰੀ ਸਰਕਾਰ ਹੈ, ਜਿਸ ਵਿੱਚ ਆਮ ਜਨਤਾ ਨੂੰ ਸਰਕਾਰ ਵਲੋਂ ਹਰ ਲੋੜੀਂਦੀ ਸਹੂਲਤ ਮੁਹਇਆ ਕਰਵਾਈ ਜਾ ਰਹੀ ਹੈ।
ਬੀਬਾ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ ਹੈ, ਜਿਸਦੇ ਚਲਦਿਆਂ ਆਉਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ‘ਚ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਨਗਰ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਜਾਵੇਗੀ।
















