ਦੁਨੀਆਂਦੇਸ਼ਪੰਜਾਬ

ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ : ਕਾਊਂਟਿੰਗ ਸੈਂਟਰਾਂ ਦੀ ਸੁਰੱਖਿਆ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਖ਼ਤ ਪ੍ਰਬੰਧ

ਜਲੰਧਰ, ਐਚ ਐਸ ਚਾਵਲਾ। ਜ਼ਿਲ੍ਹਾ ਜਲੰਧਰ ਦਿਹਾਤੀ ਅਤੇ ਸਬ-ਡਿਵੀਜ਼ਨ ਨਕੋਦਰ ਅਧੀਨ ਮਿਤੀ 17-12-2025 ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਸ਼ਾਂਤੀਪੂਰਵਕ, ਨਿਰਪੱਖ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਸੰਪੰਨ ਕਰਵਾਉਣ ਦੇ ਮੱਦੇਨਜ਼ਰ ਹਰਵਿੰਦਰ ਸਿੰਘ ਵਿਰਕ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ  ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਊਂਟਿੰਗ ਸੈਂਟਰਾਂ ਦੀ ਸੁਰੱਖਿਆ ਸਬੰਧੀ ਵਿਸ਼ੇਸ਼ ਅਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਵੱਲੋਂ ਸਪਸ਼ਟ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਹਰ ਪੱਧਰ ’ਤੇ ਪੁਲਿਸ ਪ੍ਰਬੰਧ ਮਜ਼ਬੂਤ ਰੱਖੇ ਜਾਣਗੇ।

ਇਸ ਸਬੰਧੀ ਅੱਜ ਸ਼੍ਰੀ ਸਰਬਜੀਤ ਰਾਏ, ਐਸ.ਪੀ. (ਇਨਵੈਸਟੀਗੇਸ਼ਨ), ਸ਼੍ਰੀਮਤੀ ਮਨਜੀਤ ਕੌਰ (ਐਸ.ਪੀ. ਪੀ.ਬੀ.ਆਈ), ਡੀ.ਐਸ.ਪੀ ਉਂਕਾਰ ਸਿੰਘ ਬਰਾੜ (ਸਬ-ਡਿਵੀਜ਼ਨ ਨਕੋਦਰ), ਡੀ.ਐਸ.ਪੀ ਰੁਪਿੰਦਰ ਸਿੰਘ (ਚਾਇਲਡ ਐਂਡ ਵੁਮੈਨ), ਡੀ.ਐਸ.ਪੀ ਦੀਪਕ ਸ਼ਰਮਾ, ਜਲੰਧਰ ਦਿਹਾਤੀ ਸਮੇਤ ਸਮੂਹ ਮੁੱਖ ਅਫ਼ਸਰਾਂ — ਨਕੋਦਰ ਸਿਟੀ, ਨਕੋਦਰ ਸਦਰ, ਨੂਰਮਹਿਲ ਅਤੇ ਮਹਿਤਪੁਰ ਵੱਲੋਂ ਨੈਸ਼ਨਲ ਕਾਲਜ ਨਕੋਦਰ ਅਤੇ ਦੁਆਬਾ ਆਰੀਆ ਸੀਨੀਅਰ ਸੈਕੈਂਡਰੀ ਸਕੂਲ, ਨੂਰਮਹਿਲ ਵਿਖੇ ਬਣਾਏ ਗਏ ਕਾਊਂਟਿੰਗ ਸੈਂਟਰਾਂ ਦਾ ਵਿਸਤ੍ਰਿਤ ਦੌਰਾ ਕੀਤਾ ਗਿਆ।

ਦੌਰੇ ਦੌਰਾਨ ਸੀਨੀਅਰ ਅਧਿਕਾਰੀਆਂ ਵੱਲੋਂ ਕਾਊਂਟਿੰਗ ਸੈਂਟਰਾਂ ਦੇ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਪ੍ਰਬੰਧਾਂ, ਐਂਟਰੀ-ਏਗਜ਼ਿਟ ਪੌਇੰਟਸ, ਬੈਰੀਕੇਡਿੰਗ, ਸੀ.ਸੀ.ਟੀਵੀ. ਨਿਗਰਾਨੀ ਅਤੇ ਪੁਲਿਸ ਫੋਰਸ ਦੀ ਤੈਨਾਤੀ ਦੀ ਗਹਿਰਾਈ ਨਾਲ ਸਮੀਖਿਆ ਕੀਤੀ ਗਈ। ਇਸਦੇ ਨਾਲ ਹੀ ਅੱਜ ਤੋਂ ਹੀ ਕਾਊਂਟਿੰਗ ਸੈਂਟਰਾਂ ’ਤੇ ਪੁਲਿਸ ਫੋਰਸ ਦੀ ਤੈਨਾਤੀ, ਲਗਾਤਾਰ ਨਿਗਰਾਨੀ ਅਤੇ 24 ਘੰਟੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਜਲੰਧਰ ਦਿਹਾਤੀ ਪੁਲਿਸ ਵੱਲੋਂ ਐਸਐਸਪੀ ਸ਼੍ਰੀ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਚੋਣੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਵਕ, ਸੁਰੱਖਿਅਤ, ਨਿਰਪੱਖ ਅਤੇ ਬਿਨਾ ਕਿਸੇ ਰੁਕਾਵਟ ਸੰਪੰਨ ਕਰਵਾਉਣ ਲਈ ਹਰ ਸੰਭਵ ਸੁਰੱਖਿਆ ਉਪਾਅ ਅਪਣਾਏ ਜਾ ਰਹੇ ਹਨ ਅਤੇ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।

Related Articles

Leave a Reply

Your email address will not be published. Required fields are marked *

Back to top button