ਦੇਸ਼ਦੁਨੀਆਂਪੰਜਾਬ

ਨਗਰ ਨਿਗਮ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਬਣੇਗਾ ਮੇਅਰ, ਨਗਰ ਦਾ ਹੋਵੇਗਾ ਚਹੁਮੁਖੀ ਵਿਕਾਸ – ਮੰਗਲ ਸਿੰਘ ਬਾਸੀ

ਜਲੰਧਰ, ਐਚ ਐਸ ਚਾਵਲਾ। ਨਗਰ ਨਿਗਮ ਦੀਆਂ ਚੋਣਾਂ ਦੌਰਾਨ ਜਲੰਧਰ ‘ਚ ਆਮ ਆਦਮੀ ਪਾਰਟੀ ਦਾ ਮੇਅਰ ਬਣੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ PRIME INDIAN NEWS ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਹਾਲ ਵਿੱਚ ਹੀ ਹੋਈਆਂ ਪੰਜਾਬ ਵਿਧਾਨਸਭਾ ਦੀਆਂ ਜਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਆਮ ਜਨਤਾ ਵੀ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਹੀ ਅਗਵਾਈ ਵਾਲੀ ਸਰਕਾਰ ਨੂੰ ਹੀ ਦੇਖਣਾ ਚਾਹੁੰਦੇ ਹਨ ਕਿਓਂਕਿ ਇਸੇ ਸਰਕਾਰ ਵਿੱਚ ਹੀ ਉਨ੍ਹਾਂ ਨੂੰ ਲੋੜੀਂਦੀਆਂ ਸਾਰੀਆਂ ਸਹੂਲਤਾਂ ਮੁਹਇਆ ਕਰਵਾਈਆਂ ਜਾ ਰਹੀਆਂ ਹਨ।

ਚੇਅਰਮੈਨ ਮੰਗਲ ਸਿੰਘ ਬਾਸੀ ਨੇ ਕਿਹਾ ਕਿ ਇਹ ਹੀ ਵਜ੍ਹਾ ਹੈ ਕਿ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਪੰਜਾਬ ਵਾਸੀਆਂ ਦੇ ਦਿਲਾਂ ਵਿੱਚ ਆਪਣੀ ਜਗ੍ਹਾ ਬਣਾ ਚੁੱਕੀ ਹੈ, ਜਿਸਦੇ ਚਲਦਿਆਂ  ਆਉਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਜਲੰਧਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਦਾ ਹੀ ਮੇਅਰ ਬਣੇਗਾ  ਅਤੇ ਨਗਰ ਦਾ ਚਹੁਮੁਖੀ ਵਿਕਾਸ ਹੋਵੇਗਾ।

Related Articles

Leave a Reply

Your email address will not be published. Required fields are marked *

Back to top button