
ਜਲੰਧਰ ਕੈਂਟ, ਐਚ ਐਸ ਚਾਵਲਾ। ਨਵਾਂ ਸਾਲ ਨਾਨਕਸ਼ਾਹੀ ਸੰਮਤ 556 ਚੇਤ ਮਹੀਨੇ ਦੀ ਆਰੰਭਤਾ ਨੂੰ ਸਮਰਪਿਤ ਕੀਰਤਨ ਸਮਾਗਮ 7 ਮਾਰਚ ਦਿਨ ਵੀਰਵਾਰ ਨੂੰ ਧਾਰਮਿਕ ਸੁਸਾਇਟੀਆਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਮਾਈਆਂ ਜਲੰਧਰ ਛਾਉਣੀ ਵਿਖੇ ਸ਼ਾਮ 6.30 ਵੱਜੇ ਤੋਂ ਰਾਤ 10.15 ਵੱਜੇ ਤੱਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ।
ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਭਾਈ ਜਗਜੀਤ ਸਿੰਘ ਜੀ ਬਬੀਹਾ (ਦਿੱਲੀ ਵਾਲੇ) ਅਤੇ ਭਾਈ ਸੁਖਵਿੰਦਰ ਸਿੰਘ ਜੀ ਸਹਿਜ (ਹਜੂਰੀ ਰਾਗੀ, ਗੁਰਦੁਆਰਾ ਨੌਵੀਂ ਪਾਤਸ਼ਾਹੀ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਾਲੇ) ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।
ਇਸ ਸਮਾਗਮ ਦੌਰਾਨ ਚਾਹ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਇਸ ਸਮਾਗਮ ਦਾ Live Telecast, ਗੁਰ ਫਤਿਹ ਲਾਈਵ ਵਲੋਂ ਕੀਤਾ ਜਾਵੇਗਾ। ਸਮੂਹ ਸੰਗਤਾਂ ਦੇ ਚਰਨਾਂ ਸਮਿਤ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਸਮਾਗਮ ਵਿੱਚ ਪਰਿਵਾਰਾਂ ਸਹਿਤ ਹਾਜ਼ਰੀਆਂ ਭਰਨ ਦੀ ਕ੍ਰਿਪਾਲਤਾ ਕਰਨੀ ਜੀ।
















