
ਜਲੰਧਰ ਪੁਲਿਸ ਸ਼ਹਿਰ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸ਼ਹਿਰ ਬਣਾਉਣ ਦੇ ਮਿਸ਼ਨ ਵਿੱਚ ਕੋਈ ਕਸਰ ਨਹੀਂ ਛੱਡੇਗੀ – CP ਧਨਪ੍ਰੀਤ ਕੌਰ
ਜਲੰਧਰ, ਐਚ ਐਸ ਚਾਵਲਾ। ਨਸ਼ਿਆਂ ਵਿਰੁੱਧ ਆਪਣੀ ਅਟੱਲ ਮੁਹਿੰਮ ਜਾਰੀ ਰੱਖਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਾ ਤਸਕਰੀ ਨਾਲ ਜੁੜੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰਦੇ ਹੋਏ 65.54 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਹ ਕਾਰਵਾਈ ਇਲਾਕੇ ਵਿਚ ਨਸ਼ੇ ਨੂੰ ਖਤਮ ਕਰਨ ਅਤੇ ਨਸ਼ਿਆਂ ਦੇ ਗੈਰਕਾਨੂੰਨੀ ਨੈੱਟਵਰਕ ਨੂੰ ਤੋੜਨ ਲਈ ਜਾਰੀ ਪੁਲਿਸ ਯਤਨਾਂ ਨੂੰ ਦਰਸਾਉਂਦੀ ਹੈ।
ਵੇਰਵਾ ਦਿੰਦਿਆਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਦਿਨ ਪ੍ਰਤੀ ਦਿਨ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਨਸ਼ਿਆਂ ਖਿਲਾਫ ਕੱਲ੍ਹ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ *8 ਵਿਅਕਤੀਆਂ ਨੂੰ ਗ੍ਰਿਫਤਾਰ* ਕੀਤਾ, *ਜਿਨ੍ਹਾਂ ਵਿੱਚੋਂ 4 ਅਜਿਹੇ ਵਿਅਕਤੀ ਹਨ ਜੋ ਪਹਿਲਾ ਵੀ ਨਸ਼ਾ ਤਸਕਰੀ ਦੇ ਨੈਟਵਰਕ ਨਾਲ ਜੁੜੇ ਰਹੇ ਹਨ* । ਇਨ੍ਹਾਂ ਗ੍ਰਿਫਤਾਰੀਆਂ ਦੇ ਨਤੀਜੇ ਵਜੋਂ, *NDPS ਐਕਟ ਅਧੀਨ 8 ਮਕੱਦਮੇ ਦਰਜ ਕੀਤੇ ਗਏ ਹਨ ਅਤੇ ਕੁੱਲ 65.54 ਗ੍ਰਾਮ ਹੈਰੋਇਨ ਬਰਾਮਦ* ਹੋਈ ਹੈ। ਇਸ ਦੇ ਨਾਲ ਹੀ ਪੁਨਰਵਾਸ ਲਈ *4 ਨਸ਼ੇ ਦੇ ਆਦੀ ਵਿਅਕਤੀਆਂ ਨੂੰ ਇਲਾਜ ਲਈ ਡੀ-ਐਡੀਕਸ਼ਨ ਸੈਂਟਰ ਭੇਜਿਆ* ਗਿਆ ਹੈ ਜਿਸ ਨਾਲ ਉਹਨਾਂ ਨੂੰ ਆਪਣੀ ਜ਼ਿੰਦਗੀ ਮੁੜ ਸਵਾਰਨ ਦਾ ਮੋਕਾ ਮਿਲਿਆ ਹੈ।
CP ਧਨਪ੍ਰੀਤ ਕੌਰ ਨੇ ਦੁਹਰਾਇਆ ਕਿ ਜਲੰਧਰ ਪੁਲਿਸ ਸ਼ਹਿਰ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸ਼ਹਿਰ ਬਣਾਉਣ ਦੇ ਮਿਸ਼ਨ ਵਿੱਚ ਕੋਈ ਕਸਰ ਨਹੀਂ ਛੱਡੇਗੀ।
















