ਦੇਸ਼ਦੁਨੀਆਂਪੰਜਾਬ

NRI ਵੀਰਾਂ-ਭੈਣਾਂ ਦੇ ਸਹਿਯੋਗ ਨਾਲ ਐਡਵੋਕੇਟ ਪਰਉਪਕਾਰ ਸਿੰਘ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛਡਾਂਗੇ – ਭੱਟੀ/ਲਹਿਰਾ/ਡੋਗਰਾਂਵਾਲ

ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਨੇਤਾਵਾਂ ਸ. ਇਕਬਾਲ ਸਿੰਘ ਭੱਟੀ, ਜਗਵੰਤ ਸਿੰਘ ਲਹਿਰਾ, ਲਖਵਿੰਦਰ ਸਿੰਘ ਡੋਗਰਾਂਵਾਲ, ਜਥੇਦਾਰ ਗੁਰਚਰਨ ਸਿੰਘ ਭੁੰਗਰਨੀ, ਹਰਦੀਪ ਸਿੰਘ ਬੋਦਲ ਅਤੇ ਜਸਪ੍ਰੀਤ ਸਿੰਘ ਅਟਵਾਲ ਨੇ ਇੱਕ ਸਾਂਝਾ ਬਿਆਨ ਦਿੰਦਿਆਂ ਕਿਹਾ ਹੈ ਕਿ ਅਸੀਂ ਲੁਧਿਆਣਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਨੂੰ ਜਿਤਾਉਣ ਵਾਸਤੇ NRI ਵੀਰਾਂ-ਭੈਣਾਂ ਦੇ ਸਹਿਯੋਗ ਨਾਲ ਇਸ ਹਲਕੇ ਨਾਲ ਸਬੰਧਿਤ ਪ੍ਰੀਵਾਰਾਂ ਨੂੰ ਪ੍ਰੇਰਿਤ ਕਰਕੇ ਉਨਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛਡਾਂਗੇ।

ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਅਹੁਦੇਦਾਰ, ਮਨਪ੍ਰੀਤ ਸਿੰਘ ਇਯਾਲੀ ਅਤੇ ਉਸਦੇ ਸਾਥੀਆਂ ਨੂੰ ਬੇਨਤੀ ਕਰਦੇ ਹਨ ਕਿ ਜੇਕਰ ਸੁਖਬੀਰ ਸਿੰਘ ਬਾਦਲ ਜਾਂ ਉਸਦੇ ਸਹਿਯੋਗੀ ਅਤੇ ਸਪੋਰਟਰ , ਤੁਹਾਡੀ ਅਨਾਪ ਛਨਾਪ ਵਾਲੀ ਗਲਤ ਬਿਆਨੀ ਨੂੰ ਨਜਰਅੰਦਾਜ ਕਰ ਰਹੇ ਹਨ, ਤਾਂ ਤੂਹਾਨੂੰ ਵੀ ਸਮਝ ਤੋਂ ਕੰਮ ਲੈਣਾ ਚਾਹੀਦਾ ਹੈ, ਵਰਨਾ ਸ਼੍ਰੋਮਣੀ ਅਕਾਲੀ ਦਲ ਯੂਰਪ ਤੁਹਾਡੇ ਬਿਆਨਾਂ ਦਾ ਜੁਆਬ ਤੁਹਾਡੀ ਭਾਸ਼ਾ ਵਿੱਚ ਹੀ ਬਾਖੂਬੀ ਦੇ ਸਕਦਾ ਹੈ।

ਉਕਤ ਆਗੂਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਪੱਛਮੀ ਤੋਂ ਐਡਵੋਕੇਟ ਪਰਉਪਕਾਰ ਸਿੰਘ ਨੂੰ ਉਮੀਦਵਾਰ ਬਣਾਉਣ ਦੇ ਫੈਸਲੇ ਦੀ ਅਸੀਂ ਭਰਪੂਰ ਸ਼ਲਾਘਾ ਕਰਦੇ ਹਾਂ, ਕਿਉਕਿ ਐਡਵੋਕੇਟ ਪਰਉਪਕਾਰ ਸਿੰਘ ਪੜ੍ਹੇ ਲਿਖੇ ਵਿਅਕਤੀ ਹੋਣ ਦੇ ਨਾਲ ਨਾਲ ਹਲਕੇ ਦੇ ਲੋਕਾਂ ਵਿੱਚ ਚੰਗੀ ਜਾਣ ਪਹਿਚਾਣ ਵੀ ਰੱਖਦੇ ਹਨ, ਜਿਸ ਕਰਕੇ ਹਲਕੇ ਦੇ ਸੂਝਵਾਨ ਵੋਟਰ ਇਨ੍ਹਾਂ ਦੇ ਹੱਕ ਵਿੱਚ ਆਪਣਾ ਫਤਵਾ ਦੇ ਕੇ ਭਾਰੀ ਬਹੁਮਤ ਨਾਲ ਜਿੱਤਾ ਕੇ ਇਹ ਸੀਟ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਉਣਗੇ।

Related Articles

Leave a Reply

Your email address will not be published. Required fields are marked *

Back to top button